Tuesday, October 13, 2026
Home Crime ਸਾਬਕਾ ਇੰਸਪੈਕਟਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ

ਸਾਬਕਾ ਇੰਸਪੈਕਟਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਸੁਖਵਿੰਦਰ ਰੰਧਾਵਾ ਦਾ ਲੜਕਾ ਵੀ ਅੰਮ੍ਰਿਤਸਰ ਪੁਲਿਸ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਉਸ ਦੇ ਖਿਲਾਫ ਸੀਬੀਆਈ ਕੇਸ ਅਤੇ ਐਨਕਾਊਂਟਰ ਦਾ ਕੇਸ ਵੀ ਚੱਲ ਰਿਹਾ ਸੀ। ਜਿਸ ਕਾਰਨ ਉਹਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here