
ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਰਕਾਰ ਨੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਆਨਲਾਈਨ ਮੋਡ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ,‘‘ਵਧਦੇ ਪ੍ਰਦੂਸ਼ਣ ਦੇ ਪੱਧਰ ਕਾਰਨ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਆਨਲਾਈਨ ਕਲਾਸਾਂ ਲਗਾਉਣਗੇ।’’












