
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ ਅਕਾਊਂਟ ਰਾਹੀਂ ਸ਼ੇਅਰ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 8.275 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ, 4 ਪਿਸਤੌਲ, 17 ਕਾਰਤੂਸ ਬਰਾਮਦ ਕੀਤੇ ਹਨ। ਉਹਨਾਂ ਦੱਸਿਆ ਕਿ ਆਰੋਪੀਆਂ ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।












