Sunday, October 25, 2026
Home Latest ਘਰ ਨੂੰ ਲੱਗੀ ਅੱਗ, ਮਾਲਕ ਦੀ ਮੌਤ

ਘਰ ਨੂੰ ਲੱਗੀ ਅੱਗ, ਮਾਲਕ ਦੀ ਮੌਤ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਇਕ ਮੈਡੀਕਲ ਸਟੋਰ ਸੰਚਾਲਕ ਦੇ ਘਰ ਵਿੱਚ ਅੱਗ ਲੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਸ਼ਹਿਰ ਦੇ ਪੌਸ਼ ਇਲਾਕੇ ਨਿਊ ਜਵਾਹਰ ਨਗਰ ਦੀ ਹੈ। ਸੂਚਨਾ ਮਿਲਦੀ ਹੀ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚੀ ਅਤੇ ਅੱਗ ਤੇ ਕਾਬੂ ਪਾਇਆ।

Advertisements

ਘਰ ਦੇ ਮਾਲਕ ਅਤੇ ਕੰਪਨੀ ਬਾਗ ਚੌਕ ਸਥਿਤ ਸਿਟੀ ਮੈਡੀਕਲ ਸਟੋਰ ਦੇ ਸੰਚਾਲਕ ਅਤੁਲ ਸੂਦ ਦੀ ਜਾਨ ਨਹੀਂ ਬਚਾਈ ਜਾ ਸਕੀ। ਇਸ ਘਟਨਾ ਵਿੱਚ ਦੋ ਹੋਰ ਲੋਕ ਵੀ ਝੁਲਸ ਗਏ।  ਜਾਣਕਾਰੀ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਰ ਵਿੱਚ ਬਣੇ ਮੰਦਰ ਵਿੱਚ ਅੱਗ ਲੱਗਣ ਕਾਰਨ ਲੱਗੀ ਹੋ ਸਕਦੀ ਹੈ। ਫਿਲਹਾਲ ਪੁਲਿਸ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here