Thursday, October 29, 2026
Home Latest ਸਰਕਾਰੀ ਦਫ਼ਤਰਾਂ ਦਾ ਬਦਲਿਆਂ ਸਮਾਂ, ਸਿਫ਼ਟਾਂ ‘ਚ ਹੋਵੇਗਾ ਕੰਮ

ਸਰਕਾਰੀ ਦਫ਼ਤਰਾਂ ਦਾ ਬਦਲਿਆਂ ਸਮਾਂ, ਸਿਫ਼ਟਾਂ ‘ਚ ਹੋਵੇਗਾ ਕੰਮ

ਦਿੱਲੀ (ਦ ਸਟੈਲਰ ਨਿਊਜ਼)। ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸਰਕਾਰੀ ਦਫ਼ਤਰਾਂ ਲਈ ਨਵੇਂ ਸਮੇਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਟ੍ਰੈਫਿਕ ਭੀੜ ਅਤੇ ਇਸ ਨਾਲ ਜੁੜੇ ਪ੍ਰਦੂਸ਼ਣ ਨੂੰ ਘਟਾਉਣ ਲਈ ਦਿੱਲੀ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ ਜਾਵੇਗਾ। ਟ੍ਰੈਫਿਕ ਭੀੜ ਅਤੇ ਸਬੰਧਤ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਦਿੱਲੀ ਦੇ ਸਾਰੇ ਸਰਕਾਰੀ ਦਫਤਰ ਵੱਖ-ਵੱਖ ਸਮੇਂ ਉਤੇ ਕੰਮ ਕਰਨਗੇ।

Advertisements

ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਦਿੱਲੀ ਨਗਰ ਨਿਗਮ ਦਫ਼ਤਰਾਂ ਦਾ ਸਮਾਂ ਸਵੇਰੇ 8:30 ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਦੋਂ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ ਅਤੇ ਦਿੱਲੀ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਹੋਵੇਗਾ।

LEAVE A REPLY

Please enter your comment!
Please enter your name here