
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਵਿਚ ਸੰਘਣੀ ਧੁੰਦ ਕਾਰਨ ਇੱਕ ਪੀਆਰਟੀਸੀ ਬੱਸ ਖੜੇ ਟਰਾਲੇ ਨਾਲ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਡੱਬਵਾਲੀ ਤੋਂ ਚੰਡੀਗੜ੍ਹ ਨੂੰ ਜਾ ਰਹੀ ਸੀ ਤੇ ਸੰਘਣੀ ਧੁੰਦ ਹੋਣ ਕਾਰਨ ਜਦ ਬੱਸ ਪਿੰਡ ਕੁਟੀ ਕਿਸ਼ਨਪੁਰਾ ਕੋਲ ਪਹੁੰਚੀ ਤਾਂ ਖੜੇ ਟਰਾਲੇ ਨਾਲ ਜਾ ਟਕਰਾਈ, ਜਿਸ ਕਾਰਨ ਬੱਸ ਦਾ ਕੰਡਕਟਰ ਤੇ ਕੁੱਝ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆ।

ਜ਼ਖ਼ਮੀ ਸਵਾਰੀਆਂ ਤੇ ਕੰਡਕਟਰ ਨੂੰ ਇਲਾਜ਼ ਲਈ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਕਿ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।












