
ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਪਿੰਡ ਲੰਡੇ ਵਿੱਚ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਬੱਚੀ ਦੀ ਪਹਿਚਾਣ ਮਨਦੀਪ ਕੌਰ ਉਮਰ 10 ਸਾਲਾਂ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮਨਦੀਪ ਦੇ ਦਾਦੇ ਦੀ ਲਾਇਸੈਂਸੀ ਰਿਵਾਲਰ ਨਾਲ ਗੋਲ਼ੀ ਚੱਲਣ ਕਾਰਨ ਉਸਦੇ ਗੋਲੀ ਲੱਗੀ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਗੋਲੀ ਕਿਵੇਂ ਚੱਲੀ ਇਸ ਬਾਰੇ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












