Sunday, October 18, 2026
Home Chandigarh ਸੁਖਬੀਰ ਬਾਦਲ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਸੁਖਬੀਰ ਬਾਦਲ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਪਿਛਲੇ ਕਾਫੀ ਸਮੇਂ ਤੋਂ ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਲਾਂਭੇ ਕਰਨ ਲਈ ਪਾਰਟੀ ਅੰਦਰੋਂ ਹੀ ਮੰਗ ਉਠ ਰਹੀ ਸੀ। ਹੁਣ ਸੁਖਬੀਰ ਸਿੰਘ ਬਾਦਲ ਨੇ ਖੁਦ ਹੀ ਇਹ ਅਹੁਦਾ ਛੱਡ ਦਿੱਤਾ ਹੈ।

Advertisements

ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਐਕਸ ਉਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ਉਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

LEAVE A REPLY

Please enter your comment!
Please enter your name here