
ਫਗਵਾੜਾ (ਦ ਸਟੈਲਰ ਨਿਊਜ਼)। ਫਗਵਾੜਾ ਵਿੱਚ ਸੰਘਣੀ ਧੁੰਦ ਕਾਰਨ ਬੱਸ ਤੇ ਰੇੜੇ ਦੀ ਜ਼ਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦੌਰਾਨ 1 ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇੱਕ ਪਰਿਵਾਰ ਜੋ ਕਿ ਮੋਟਰਸਾਈਕਲ ਵਾਲੇ ਰੇੜੇ ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਘਰ ਪਰਤ ਰਹੇ ਸਨ ਤਾਂ ਜਦੋਂ ਉਹ ਜਗਜੀਤਪੁਰ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਨਿੱਜੀ ਬੱਸ ਦੀ ਉਹਨਾਂ ਨਾਲ ਸਿੱਧੀ ਟੱਕਰ ਹੋ ਗਈ।

ਟੱਕਰ ਇੰਨੀ ਕੁ ਭਿਆਨਕ ਸੀ ਕਿ ਮੋਟਰਸਾਈਕਲ ਰੇੜੇ ਤੇ ਸਵਾਰ 5 ਲੋਕਾਂ ਵਿੱਚੋਂ 3 ਦੀ ਮੌਤ ਹੋ ਗਈ ਤੇ 2 ਲੋਕ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












