
ਚੰਡੀਗੜ੍ਹ (ਦ ਸਟੈਲਰ ਨਿਊਜ਼)। ਜ਼ਿਮਨੀ ਚੋਣਾਂ ਕਾਰਨ 4 ਜਿਲ੍ਹਿਆਂ ਵਿੱਚ 20 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ੀਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।











