Monday, October 19, 2026
Home Latest ਭਲਕੇ ਕੈਬਨਿਟ ਮੰਤਰੀ ਪੰਜਾਬ ਬਰਿੰਦਰ ਗੋਇਲ ਨਵੇਂ ਚੁਣੇ 1186 ਪੰਚ ਸਾਹਿਬਾਨ ਨੂੰ...

ਭਲਕੇ ਕੈਬਨਿਟ ਮੰਤਰੀ ਪੰਜਾਬ ਬਰਿੰਦਰ ਗੋਇਲ ਨਵੇਂ ਚੁਣੇ 1186 ਪੰਚ ਸਾਹਿਬਾਨ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ

ਮਾਲੇਰਕੋਟਲਾ (ਦ ਸਟੈੈਲਰ ਨਿਊਜ਼)। ਮਾਲੇਰਕੋਟਲਾ ਵਿਖੇ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਸੰਭਾਲ ਅਤੇ ਜਲ ਮੰਤਰੀ,ਪੰਜਾਬ ਬਰਿੰਦਰ ਕੁਮਾਰ ਗੋਇਲ ਭਲਕੇ ਮੰਗਲਵਾਰ ਨੂੰ ਸਥਾਨਕ “ਦੀ ਟਰਨਿੰਗ ਪੁਆਇੰਟ ਰਿਜ਼ੋਰਟਸ” ਮਾਲੇਰਕੋਟਲਾ- ਲੁਧਿਆਣਾ ਰੋਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ 1186 ਪੰਚਾ ਨੂੰ ਅਹੁਦੇ ਦੀ ਹਲਫ਼ ਦਿਵਾਉਣਗੇ ਜਦਕਿ 176 ਸਰਪੰਚ ਪਹਿਲਾਂ ਹੀ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਮਗ ਵਿਚ ਸਹੁੰ ਲੈ ਚੁੱਕੇ ਹਨ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵਲੋਂ”ਦੀ ਟਰਨਿੰਗ ਪੁਆਇੰਟ ਰਿਜ਼ੋਰਟਸ”ਦਾ ਦੌਰਾ ਕਰਕੇ ਪ੍ਰਬੰਧਾ ਦਾ ਜਾਇਜਾ ਲਿਆ। ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਇਹ ਸਮਾਗਮ ਕਰਵਾਉਣ ਦਾ ਉਪਰਾਲਾ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਲੋਕਤੰਤਰ ਵਿੱਚ ਪੰਚਾਇਤਾਂ ਨੂੰ ‘ਜਮਹੂਰੀਅਤ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ।

Advertisements

ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਲਈ ਢੁਕਵੇਂ ਇੰਤਜ਼ਾਮ ਐਸ.ਡੀ.ਐਮ.ਮਾਲੇਰਕੋਟਲਾ ਹਰਬੰਸ ਸਿੰਘ ਅਤੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਰਿੰਪੀ ਗਰਗ ਦੀ ਨਿਗਰਾਨੀ ਹੇਠ ਅੰਤਿਮ ਛੋਹਾ ਤੇ ਹਨ ਕਿਉਂਕਿ ਇਸ ਸਮਾਗਮ ਵਿੱਚ ਜ਼ਿਲ੍ਹੇ ਭਰ ਦੀਆਂ 176 ਪੰਚਾਇਤਾਂ ਦੇ 1186 ਪੰਚਾਂ ਤੋਂ ਇਲਾਵਾ ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਪੰਚਾਇਤੀ ਨੁਮਾਇੰਦੇ ਤੇ ਹੋਰ ਲੋਕ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚ ਰਹੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਪੀਣ ਯੋਗ ਸਾਫ ਸੁਥਰੇ ਪਾਣੀ ਦੀ ਵਿਵਸਥਾ, ਪਖਾਨੇ, ਨਿਰਵਿਘਨ ਬਿਜਲੀ ਦੀ ਸਪਲਾਈ, ਮੈਡੀਕਲ ਟੀਮਾਂ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਕਿ ਸਮਾਗਮ ਵਾਲੇ ਸਥਾਨ ਤੇ ਪੁਜਣ ਵਾਲੇ ਲੋਕਾਂ ਅਤੇ ਮਾਲੇਰਕੋਟਲਾ-ਲੁਧਿਆਣਾ ਹਾਈਵੇ ਤੋਂ ਗੁਜਰਣ ਵਾਲੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਪੀ ਸਵਰਨਜੀਤ ਕੌਰ,ਐਸ.ਡੀ.ਐਮ.ਮਾਲੇਰਕੋਟਲਾ ਹਰਬੰਸ ਸਿੰਘ,ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਡੀ.ਡੀ.ਪੀ.ਓ ਰਿੰਪੀ ਗਰਗ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

LEAVE A REPLY

Please enter your comment!
Please enter your name here