Sunday, November 1, 2026
Home Latest 19 ਤੇ 20 ਨਵੰਬਰ ਦੇ ਅਖ਼ਬਾਰਾਂ ‘ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਅਗਾਊਂ...

19 ਤੇ 20 ਨਵੰਬਰ ਦੇ ਅਖ਼ਬਾਰਾਂ ‘ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈੱਕਟ੍ਰਾਨਿਕ ਮੀਡੀਆ ਸਮੇਤ ਰੇਡੀਉ-ਟੈਲੀਵਿਜ਼ਨ, ਸੋਸ਼ਲ ਮੀਡੀਆ ‘ਤੇ ਹੋਣ ਵਾਲੇ ਸਿਆਸੀ ਪ੍ਰਚਾਰ ਜਾਂ ਇਸ਼ਤਿਹਾਰ ‘ਤੇ ਵੀ ਰੋਕ ਲੱਗ ਜਾਵੇਗੀ।  ਇਹ ਪਾਬੰਦੀ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ‘ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 18 ਨਵੰਬਰ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵਿਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ. ਜਾਂ ਪ੍ਰੀ-ਰਿਕਾਰਡਡ ਐੱਸ.ਐੱਮ.ਐੱਸ. ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ‘ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਇਲੈੱਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।

Advertisements

ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਦੇ “ਸਟੈਂਡਰਡ ਆਪਰੇਟਿੰਗ ਪ੍ਰੋਸੀਜਰ” ਮੁਤਾਬਿਕ ਚੋਣ ਪ੍ਰਚਾਰ ਲਈ ਤੈਅ ਸਮਾਂ-ਸੀਮਾ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ। ਉਨ੍ਹਾਂ ਕਿਹਾ ਕਿ ਮਿਤੀ 19 ਤੇ 20 ਨਵੰਬਰ  ਨੂੰ ਛਪਣ ਵਾਲੀਆਂ ਅਖ਼ਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਅਗਾਊਂ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ‘ਚ ਕਾਰਜਸ਼ੀਲ ਮੀਡੀਆ ਕਰਮੀਆਂ, ਮੀਡੀਆ ਅਦਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਏ ਸਬ-ਸੈਕਸ਼ਨ (2) ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਨ ਰੂਪ ਵਿੱਚ ਪਾਲਣ ਕਰਨ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।   

LEAVE A REPLY

Please enter your comment!
Please enter your name here