Tuesday, October 13, 2026
Home Latest ਧੁੰਦ ਦੇ ਮੌਸਮ ਵਿੱਚ ਵਾਹਨ ਚਲਾਉਣ ਦੇ ਸੁਰੱਖਿਅਤ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਧੁੰਦ ਦੇ ਮੌਸਮ ਵਿੱਚ ਵਾਹਨ ਚਲਾਉਣ ਦੇ ਸੁਰੱਖਿਅਤ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਗੁਰਦਾਸਪੁਰ ਦੇ ਸਕੱਤਰ, ਸੀ.ਜੇ.ਐੱਮ. ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ  ਚਲਾਈ ਗਈ ਮੁਹਿੰਮ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਵੱਲੋਂ ਸਰਕਾਰੀ ਹਾਈ ਸਕੂਲ ਪਿੰਡ ਸਾਧੂ ਚੁੱਕ ਦੇ ਪ੍ਰਿੰਸੀਪਲ ਦਵਿੰਦਰ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਰਾਮਪੁਰ ਦੇ ਪ੍ਰਿੰਸੀਪਲ ਬਲਜਿੰਦਰ ਕੌਰ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਐਡਵੋਕੇਟ ਰੁਫਸਾ ਸਬਰਵਾਲ ਅਤੇ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਏਐਸਆਈ ਅਮਨਦੀਪ ਸਿੰਘ ਏਐਸਆਈ ਸੰਜੀਵ ਕੁਮਾਰ ਵੱਲੋਂ ਬੱਚਿਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਮਿਲਣ ਵਾਲੀਆਂ ਅਲੱਗ ਅਲੱਗ ਕਾਨੂੰਨੀ ਸੇਵਾਵਾਂ ਬਾਰੇ ਅਤੇ ਹੈਲਪ ਲਾਈਨ ਨੰਬਰ 15100 ਅਤੇ ਲੱਗਣ ਵਾਲੀ ਲੋਕ ਅਦਾਲਤ ਵਿੱਚ ਹੋਣ ਵਾਲੇ ਮਸਲਿਆਂ ਦੇ ਨਿਪਟਾਰਿਆਂ ਅਤੇ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

Advertisements

ਇਸ ਮੌਕੇ ਬੱਚਿਆਂ ਨੂੰ ਰੋਡ ਸੇਫਟੀ ਬਾਰੇ ਜਾਣਕਾਰੀ ਦਿੱਤੀ ਗਈ। ਮੋਟਰ ਵਹੀਕਲ ਐਕਟ ਦੇ ਅਨੁਸਾਰ ਬਿਨਾਂ ਡਰਾਈਵਿੰਗ ਲਾਈਸੈਂਸ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਵਾਹਨ ਨੂੰ ਚਲਾਉਣ ਦਾ ਅਧਿਕਾਰ ਨਹੀਂ ਹੈ ਅਤੇ ਇਸ ਦੇ ਨਾਲ ਨਾਲ ਅੰਡਰ ਏਜ ਬੱਚਿਆਂ ਨੂੰ ਜਾਣਕਾਰੀ ਦਿੱਤੀ ਕਿ ਮੋਟਰ ਵਹੀਕਲ ਐਕਟ ਦੇ ਅਨੁਸਾਰ ਅੰਡਰ ਏਜ ਬੱਚਿਆਂ ਵੱਲੋਂ ਵਾਹਨ ਚਲਾਣ ਤੇ 25000 ਰੁਪਆ ਜੁਰਮਾਨਾ ਅਤੇ ਮਾਂ ਪਿਓ ਦੇ ਉੱਪਰ ਕਾਰਵਾਈ ਦੇ ਤਹਿਤ ਤਿੰਨ ਸਾਲ ਦੀ ਸਜ਼ਾ ਹੋ ਸਕਦੀ ਹੈ।

ਇਸ ਦੇ ਨਾਲ ਨਾਲ ਬੱਚਿਆਂ ਨੂੰ ਹੈਲਮਟ ਸੀਟ ਬੈਲਟ ਅਤੇ ਇੰਸ਼ੋਰੈਂਸ ਦੀ ਅਹਿਮੀਅਤ ਦੇ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਧੁੰਦ ਦੇ ਮੌਸਮ ਵਿੱਚ ਵਾਹਣ ਚਲਾਉਣ ਦੇ ਸੁਰੱਖਿਅਤ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਤਾਂ ਕਿ ਬੱਚੇ ਆਪਣੇ ਘਰ ਪਰਿਵਾਰ ਵਿੱਚ ਜਾ ਕੇ ਆਪਣੇ ਮਾਂ ਬਾਪ ਨੂੰ ਵੀ ਇਹਨਾਂ ਮਿਲਣ ਵਾਲੀਆਂ ਸੁਵਿਧਾਵਾਂ ਅਤੇ ਟਰੈਫਿਕ ਦੇ ਨਿਯਮਾਂ ਬਾਰੇ ਜਾਣਕਾਰੀ ਦੇ ਸਕਣ ਜਿਸ ਨਾਲ ਐਕਸੀਡੈਂਟਾਂ ਨੂੰ ਘਟਾਇਆ ਜਾ ਸਕੇ ਅਤੇ ਲੋਕਾਂ ਦੇ ਅਨਮੋਲ ਜੀਵਨਾਂ ਨੂੰ ਬਚਾਇਆ ਜਾ ਸਕੇ ਦੋਨਾਂ ਸੈਮੀਨਾਰਾਂ ਵਿੱਚ ਹਾਜ਼ਰ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਬੱਚਿਆਂ ਨੂੰ ਇਹ ਜਰੂਰੀ ਜਾਣਕਾਰੀਆਂ  ਦੇਣ ਤੇ ਜਾਣਕਾਰੀ ਦੇਣ ਤੇ ਆਏ ਹੋਏ ਸਾਰੇ ਕਰਮਚਾਰੀਆਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here