Monday, November 2, 2026
Home Latest ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸਕੂਟਰੀ ਸਵਾਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸਕੂਟਰੀ ਸਵਾਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਵਿੱਚ ਦੇਰ ਰਾਤ ਮੈਹਿਣਾ ਚੌਕ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਨਿਰਮਲ ਸਿੰਘ ਉਮਰ 31 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਦੋਸਤ ਨਾਲ ਸਕੂਟਰੀ ਤੇ ਸਵਾਰ ਹੋ ਕੇ ਆਪਣੀ ਦੁਕਾਨ ਤੋਂ ਬਾਜ਼ਾਰ ਗਿਆ ਹੋਇਆ ਸੀ ਤੇ ਇਸ ਦੌਰਾਨ ਪਿੱਛੇ ਤੋਂ ਆ ਰਹੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਹਿਲਾਂ ਉਸਦੀ ਸਕੂਟਰੀ ਨੂੰ  ਲੱਤ ਮਾਰ ਕੇ  ਸੁੱਟਿਆ ਤੇ ਉਸਤੋਂ ਬਾਅਦ ਚਾਰ-ਪੰਜ ਫਾਇਰ ਕੀਤੇ ਤੇ ਉਹ ਫਰਾਰ ਹੋ ਗਏ।

Advertisements

ਮੌਕੇ ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਕੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here