
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੱਤਰਕਾਰ ਪਲਵਿੰਦਰ ਸਿੰਘ ਦੇ ਪਿਤਾ ਸਵ. ਸੁੱਚਾ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਹਨਾਂ ਦੇ ਗ੍ਰਹਿ ਪਿੰਡ ਜੈ ਰਾਮਪੁਰ ਦੇ ਗੁਰਦੁਆਰਾ ਸਾਹਿਬ ਵਿਖ਼ੇ ਹੋਇਆ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਮਨਜੀਤ ਸਿੰਘ ਦੇ ਕੀਰਤਨੀ ਜੱਥੇ ਨੇ ਵੈਰਾਗਮਈ ਕੀਰਤਨ ਕਰਕੇ ਸਮੂਹ ਸੰਗਤਾਂ ਨੂੰ ਗੁਰੂ ਚਰਨਾਂ ਨਾਲ਼ ਜੋੜਿਆ।ਇਸ ਮੌਕੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ, ਮਨਜੀਤ ਮਾਨ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ, ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ, ਸੁਖਵਿੰਦਰ ਸੋਹੀ ਜ਼ਿਲ੍ਹਾ ਜਨਰਲ ਸਕੱਤਰ ਕਪੂਰਥਲਾ, ਸੀਨੀਅਰ ਪੱਤਰਕਾਰ ਗੋਬਿੰਦ ਸੁਖੀਜਾ, ਪੱਤਰਕਾਰ ਜਗਜੀਤ ਸਿੰਘ ਢਿਲਵਾਂ, ਕਰਨਦੀਪ ਸਿੰਘ ਖੱਖ ਅਤੇ ਹੋਰ ਆਗੂਆਂ ਨੇ ਸੁੱਚਾ ਸਿੰਘ ਨੂੰ ਸ਼ਰਧਾਂਜਲੀਆ ਭੇਂਟ ਕੀਤੀਆਂ।

ਇਸ ਮੌਕੇ ਸੁਖਜੀਤ ਰਈਆਂ, ਜਸਮੀਤ ਸਿੰਘ, ਅਮਰਜੀਤ ਸਿੰਘ ਹਰਜਿੰਦਰ ਸਿੰਘ ਘੱੜੀਆਂ ਵਾਲਾ, ਗੋਲਡੀ ਬਜਾਜ, ਨਿਪੁਨ ਅਰੋੜਾ ਦਿਹਾਤੀ ਪ੍ਰਧਾਨ ਯੂਥ ਕਾਂਗਰਸ, ਡਾਕਟਰ ਬਿੱਟੂ, ਕਾਬੁਲ ਸਿੰਘ, ਗਿਆਨ ਸਿੰਘ, ਬਲਦੇਵ ਸਿੰਘ, ਸੰਦੀਪ ਸੈਕਟਰੀ,ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਕਰਮ ਸਿੰਘ, ਹਰਜਿੰਦਰ ਸਿੰਘ, ਸਰਵਣ ਸਿੰਘ, ਜਸਮੀਤ ਸਿੰਘ, ਗਿਆਨ ਸਿੰਘ, ਅਰਜਨ ਸਿੰਘ,ਜਸਵੀਰ ਸਿੰਘ, ਜਗਜੀਤ ਸਿੰਘ ਮਾਡਲ ਟਾਊਨ, ਪਰਮਜੀਤ ਸਿੰਘ, ਬੂਟਾ ਸਿੰਘ, ਗੁਰਦੇਵ ਸਿੰਘ ਚਾਹਲ, ਧਰਮ ਸਿੰਘ, ਕਿਰਪਾਲ ਸਿੰਘ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਿਰ ਸਨ।











