Sunday, October 25, 2026
Home Crime ਸਕੂਲ ਵੈਨ ਤੇ ਚਲਾਈਆਂ ਤਾਬੜਤੋੜ ਗੋਲੀਆਂ, 1 ਵਿਦਿਆਰਥੀ ਸਮੇਤ 4 ਜ਼ਖ਼ਮੀ

ਸਕੂਲ ਵੈਨ ਤੇ ਚਲਾਈਆਂ ਤਾਬੜਤੋੜ ਗੋਲੀਆਂ, 1 ਵਿਦਿਆਰਥੀ ਸਮੇਤ 4 ਜ਼ਖ਼ਮੀ

ਸਿਰਸਾ (ਦ ਸਟੈਲਰ ਨਿਊਜ਼)। ਸਿਰਸਾ ਦੇ ਰਾਣੀਆ ਇਲਾਕੇ ਦੇ ਪਿੰਡ ਨਾਹਰਾਣਾ ਵਿੱਚ ਪੁਰਾਣੇ ਝਗੜੇ ਨੂੰ ਲੈ ਗੋਲੀਆਂ ਚੱਲਾ ਦਿੱਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇੱਕ ਪਿਓ-ਪੁੱਤ ਨੇ ਇਕ ਵਾਹਨ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਇੱਕ ਵਿਦਿਆਰਥੀ ਸਮੇਤ ਚਾਰ ਲੋਕ ਜ਼ਖਮੀ ਹੋ ਗਏ।

Advertisements

ਜ਼ਖਮੀਆਂ ਨੂੰ ਪਹਿਲਾਂ ਸਿਰਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਪਰਿਵਾਰਕ ਮੈਂਬਰ ਸਾਰੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ ਲੈ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਇਸ ਗੋਲੀਬਾਰੀ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here