Tuesday, October 13, 2026
Home Latest 23 ਨਵੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ

23 ਨਵੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਗੁਰਦਾਸਪੁਰ (ਦ ਸਟੈਲਲਰ ਨਿਊਜ਼)। ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਪੋਲਿੰਗ ਅਮਨ ਸ਼ਾਂਤੀ ਪੂਰਵਕ ਨੇਪੇਰੇ ਚੜ੍ਹਨ ਤੋ ਬਆਦ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੀਆਂ ਵੋਟਿੰਗ ਮਸ਼ੀਨਾਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਹਨ ਜਿੱਥੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।  

Advertisements

ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮਾਂ ਦੇ ਬਾਹਰਵਾਰ ਕੇਂਦਰੀ ਸੁਰੱਖਿਆ ਬਲਾਂ, ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਜਵਾਨਾਂ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਬਾਹਰਵਾਰ ਸੀ.ਸੀ.ਟੀਵੀ ਕੈਮਰੇ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 23 ਨਵੰਬਰ ਨੂੰ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਹੋਵੇਗੀ।

LEAVE A REPLY

Please enter your comment!
Please enter your name here