
ਰਾਜਸਥਾਨ (ਦ ਸਟੈਲਰ ਨਿਊਜ਼)। ਰਾਜਸਥਾਨ ਦੇ ਉਦੈਪੁਰ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਡੰਪਰ ਵੱਲੋਂ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਾਰ ਸਵਾਰ 5 ਨੌਜ਼ਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅੰਬੇਰੀ ਤੋਂ ਗਲਤ ਪਾਸੇ ਡਿੱਬੜੀ ਵੱਲ ਨੂੰ ਜਾ ਰਹੇ ਸਨ ਤਾਂ ਅਚਾਨਕ ਇੱਕ ਡੰਪਰ ਅੱਗੇ ਆ ਗਿਆ ਤੇ ਢਲਾਨ ਹੋਣ ਕਾਰਨ ਡੰਪਰ ਦੇ ਚਾਲਕ ਨੇ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਗ੍ਹਾਂ ਨਾਂ ਹੋਣ ਕਾਰਨ ਉਹ ਕਾਰ ਨਾਲ ਟਕਰਾ ਗਿਆ।

ਜ਼ਬਰਦਸਤ ਟੱਕਰ ਦੌਰਾਨ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਕਾਰ ਵਿੱਚ ਸਵਾਰ 5 ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਨੇ ਮੌਕੇ ਤੇ ਪਹੁੰਚ ਲਾਸ਼ਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਤੇ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ। ਫਿਲਹਾਲ ਪੁਲਿਸ ਨੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












