
ਸੁਲਤਾਨਪੁਰ ਲੋਧੀ (ਦ ਸਟੈਲਰ ਨਿਊਜ਼)। ਸੁਲਤਾਨਪੁਰ ਲੋਧੀ ਵਿੱਚ ਨੌਜ਼ਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਨੀ ਕੁਮਾਰ ਉਰਫ ਨੰਨੂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦੇ ਕੁੱਝ ਨੌਜ਼ਵਾਨਾਂ ਵੱਲੋਂ ਹਨੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸਨੂੰ ਮੌਤ ਦੇ ਘਾਟ ਦਿੱਤੀ ਗਿਆ ਤੇ ਉਸਦੇ 2 ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਹਨਾਂ ਦਾ ਕਪੂਰਥਲਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।

ਹਨੀ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ ਤੇ ਪਰਿਵਾਰਿਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ। ਜਾਣਕਾਰੀ ਦਿੰਦੇ ਡੀਐਸਪੀ ਨੇ ਦੱਸਿਆ ਕਿ ਉਹਨਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਆਰੋਪੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।












