Monday, October 12, 2026
Home Crime ਜਲੰਧਰ ਪੁਲਿਸ ਵੱਲੋਂ ਲੰਡਾ ਗੈਂਗ ਦੇ 2 ਗੁਰਗਿਆਂ ਦਾ Encounter, 2 ਮੁਲਾਜ਼ਮ...

ਜਲੰਧਰ ਪੁਲਿਸ ਵੱਲੋਂ ਲੰਡਾ ਗੈਂਗ ਦੇ 2 ਗੁਰਗਿਆਂ ਦਾ Encounter, 2 ਮੁਲਾਜ਼ਮ ਜ਼ਖ਼ਮੀ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਮਿਲੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰੀਬ 50 ਰਾਊਂਡ ਫਾਇਰ ਹੋਏ। ਮੁੱਠਭੇੜ ਪਿੱਛੋਂ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ, ਜਦਕਿ ਗੈਂਗਸਟਰਾਂ ਦੀ ਗੋਲੀ ਲੱਗਣ ਕਾਰਨ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਲੰਡਾ ਗੈਂਗ ਦੇ ਗੁਰਗੇ ਹਨ।

Advertisements

ਉਹਨਾਂ ਦੱਸਿਆ ਕਿ ਫੜੇ ਗਏ ਮੁਲਜ਼ਮ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਜਿਨ੍ਹਾਂ ਕੋਲੋਂ 7 ਪਿਸਤੌਲਾਂ ਅਤੇ ਕਈ ਕਾਰਤੂਸ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ, ਜਲੰਧਰ ਵਿਖੇ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

LEAVE A REPLY

Please enter your comment!
Please enter your name here