Sunday, October 11, 2026
Home Latest ਸਵਿਫਟ ਕਾਰ ਤੇ ਥਾਰ ਵਿਚਕਾਰ ਹੋਈ ਭਿਆਨਕ ਟੱਕਰ, ਕਾਰ ਚਾਲਕ ਦੀ ਮੌਤ,...

ਸਵਿਫਟ ਕਾਰ ਤੇ ਥਾਰ ਵਿਚਕਾਰ ਹੋਈ ਭਿਆਨਕ ਟੱਕਰ, ਕਾਰ ਚਾਲਕ ਦੀ ਮੌਤ, 1 ਜ਼ਖਮੀ

ਨਵਾਂਸ਼ਹਿਰ (ਦ ਸਟੈਲਰ ਨਿਊਜ਼)। ਨਵਾਂਸ਼ਹਿਰ ਦੇ ਜਾਡਲਾ ਰੋਡ ਤੇ ਸਵਿਫਟ ਕਾਰ ਤੇ ਥਾਰ ਗੱਡੀ ਵਿਚਕਾਰ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਸਵਿਫਟ ਕਾਰ ਡਰਾਈਵਰ ਦੀ ਮੌਤ ਹੋ ਗਈ ਹੈ, ਥਾਰ ਕਾਰ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਸਤਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਰਾਣੇਵਾਲ ਬਾਗ ਤੇ ਪਲਵਿੰਦਰ ਸਿੰਘ ਵਾਸੀ ਪਿੰਡ ਗਰਚਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਥਾਰ ਕਾਰ ਚਾਲਕ ਬਲਾਚੌਰ ਦੇ ਇੱਕ ਰੈਸਟੋਰੈਂਟ ਤੋਂ ਆਪਣੇ ਪਿੰਡ ਗਰਚਾ ਜਾ ਰਿਹਾ ਸੀ ਤੇ ਸਵਿਫਟ ਕਾਰ ਚਾਲਕ ਆਪਣੇ ਪਿੰਡ ਤੋਂ ਬਲਾਚੌਰ ਵੱਲ ਜਾ ਰਿਹਾ ਸੀ। ਜਦੋਂ ਦੋਵੇਂ ਵਾਹਨ ਉਕਤ ਸਥਾਨ ਤੇ ਪਹੁੰਚੇ ਤਾਂ ਸਵਿਫਟ ਕਾਰ ਚਾਲਕ ਇੱਕ ਚੱਲਦੇ ਟਿੱਪਰ ਨੂੰ ਓਵਰਟੇਕ ਕਰ ਰਿਹਾ ਸੀ, ਜਿਸਦੀ ਥਾਰ ਨਾਲ ਟੱਕਰ ਹੋ ਗਈ।

Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਦੋਵੇਂ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ। ਮੌਕੇ  ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਕਿ  ਡਾਕਟਰਾਂ ਨੇ ਸਤਪਾਲ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਪਲਵਿੰਦਰ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here