Friday, October 9, 2026
Home Chandigarh ‘ਆਪ’ ਨੇ ਅਮਨ ਅਰੋੜਾ ਨੂੰ ਪ੍ਰਧਾਨ ਅਤੇ ਅਮਨਸ਼ੇਰ ਨੂੰ ਉਪ ਪ੍ਰਧਾਨ ਕੀਤਾ...

‘ਆਪ’ ਨੇ ਅਮਨ ਅਰੋੜਾ ਨੂੰ ਪ੍ਰਧਾਨ ਅਤੇ ਅਮਨਸ਼ੇਰ ਨੂੰ ਉਪ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ।

Advertisements

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ”ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।”

LEAVE A REPLY

Please enter your comment!
Please enter your name here