Monday, October 19, 2026
Home International ਕੈਨੇਡਾ ਵਿੱਚ ਹਰਜਿੰਦਰ ਸਿੱਧੂ ਬਣੇ ਡੈਲਟਾ ਪੁਲਿਸ ਦੇ ਮੁੱਖੀ

ਕੈਨੇਡਾ ਵਿੱਚ ਹਰਜਿੰਦਰ ਸਿੱਧੂ ਬਣੇ ਡੈਲਟਾ ਪੁਲਿਸ ਦੇ ਮੁੱਖੀ

ਕੈਨੇਡਾ (ਦ ਸਟੈਲਰ ਨਿਊਜ਼)। ਹਰਜਿੰਦਰ ਸਿੱਧੂ ਉਰਫ਼ ਹਰਜ ਨੂੰ ਡੈਲਟਾ ਪੁਲਿਸ ਦਾ ਨਵਾਂ ਮੁੱਖੀ ਬਣਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੱਧੂ 1993 ਵਿੱਚ ਡੈਲਟਾ ਪੁਲਿਸ ਵਿੱਚ ਸਿਪਾਹੀ ਵਜੋਂ ਭਰਤੀ ਹੋਇਆ ਸੀ ਤੇ ਉਨ੍ਹਾਂ ਇਸ ਪੁਲਿਸ ਫੋਰਸ ਦੇ ਮੁੱਖੀ ਦੇ ਅਹੁਦੇ ਤੱਕ ਪਹੁੰਚ ਕੇ ਸਮੁੱਚੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਕੈਨੇਡਾ ਦੇ ਪੱਛਮੀ ਸਾਹਿਲ ਦੀ ਬੰਦਰਗਾਹ ਡੈਲਟਾ ਵਿੱਚ ਹੋਣ ਕਰਕੇ ਡੈਲਟਾ ਪੁਲਿਸ ਨੂੰ ਕਈ ਵੱਡੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਪੈਂਦੀਆਂ ਹਨ।ਵਿਦੇਸ਼ਾਂ ਤੋਂ ਦਰਾਮਦ ਹੁੰਦੇ ਤੇ ਬਾਹਰ ਬਰਾਮਦ ਕੀਤੇ ਜਾਂਦੇ ਸਾਮਾਨ ਤੇ ਨਜ਼ਰ ਰੱਖਣ ਦੀ ਜਿੰਮੇਵਾਰੀ ਡੈਲਟਾ ਪੁਲਿਸ ਦੀ ਹੁੰਦੀ ਹੈ।

Advertisements

ਕਈ ਸਾਲਾਂ ਤੋਂ ਵੱਡੇ ਕੇਸਾਂ ਦੀ ਜਾਂਚ ਦਾ ਕੰਮ ਸਿੱਧੂ ਦੀ ਕਮਾਂਡ ਟੀਮ ਨੂੰ ਸੌਂਪਿਆ ਜਾਂਦਾ ਸੀ ਤੇ ਉਸਦੀ ਜਾਂਚ ਤੇ ਕਦੇ ਕੁੱਝ ਗਲਤ ਨਹੀਂ ਹੋਇਆ ਸੀ। ਪੁਲਿਸ ਬੋਰਡ ਦੇ ਚੇਅਰਮੈਨ ਇਆਨ ਟੈਟ ਨੇ ਉਸਦੀ ਨਿਯੁਕਤੀ ਦਾ ਐਲਾਨ ਕਰਦਿਆਂ ਉਸਦੀ ਦੂਰਅੰਦੇਸ਼ ਤੇ ਕਮਾਂਡਰ ਵਾਲੀ ਸੋਚ ਅਤੇ ਵੱਖ-ਵੱਖ ਤਬਜਬਿਆਂ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਹੈ। ਇਸ ਤੋਂ ਪਹਿਲਾਂ ਡੈਲਟਾ ਪੁਲਿਸ ਦੇ ਮੁੱਖੀ ਬਣਨ ਵਾਲੇ ਅਕਸਰ ਬਾਹਰਲੇ ਖੇਤਰਾਂ ਤੋਂ ਹੁੰਦੇ ਸੀ, ਪਰ ਸਿੱਧੂ ਦੀ ਨਿਯੁਕਤੀ ਨਾਲ ਅੰਦਰੂਨੀ ਵਾਲਾ ਰਿਕਾਰਡ ਵੀ ਟੁੱਟ ਗਿਆ ਹੈ।

LEAVE A REPLY

Please enter your comment!
Please enter your name here