Sunday, October 25, 2026
Home Latest ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਇਤਿਹਾਸਕ ਜਿੱਤ ਤੇ ਭਾਜਪਾ ਯੁਵਾ...

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਇਤਿਹਾਸਕ ਜਿੱਤ ਤੇ ਭਾਜਪਾ ਯੁਵਾ ਮੋਰਚਾ ਦੇ ਨੇਤਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਫਗਵਾੜਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਗਠਜੋੜ ਦੀ ਸ਼ਾਨਦਾਰ ਜਿੱਤ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਨੇ ਇਸ ਜਿੱਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਜਿੱਤ ਅਤੇ ਦੇਸ਼ ਦੇ ਵਿਕਾਸ ਵੱਲ ਇਕ ਅਹਿਮ ਕਦਮ ਦੱਸਿਆ।ਬਾਲੀ ਨੇ ਭਾਜਪਾ ਦੇ ਸੁਸ਼ਾਸਨ ਅਤੇ ਵਿਕਾਸ ਨੂੰ ਜਨਤਾ ਦਾ ਵਿਸ਼ਵਾਸ਼ ਦੱਸਿਆ ਅਤੇ ਮਹਾਰਾਸ਼ਟਰ ਦੇ ਲੋਕਾਂ ਵਲੋਂ ਭਾਜਪਾ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ।ਬਾਲੀ ਨੇ ਕਿਹਾ ਕਿ ਮਹਾਰਾਸ਼ਟਰ ਦੇ ਲੋਕਾਂ ਵਲੋਂ ਭਾਜਪਾ ਅਤੇ ਮਹਾਯੁਤੀ ਨੂੰ ਦਿੱਤਾ ਗਿਆ ਵੱਡਾ ਫਤਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਲੋਕਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ ਚੋਣਾਂ ਵਿੱਚ ਐਨਡੀਏ ਗਠਜੋੜ ਦੀ ਸਫਲਤਾ ਉਤਸ਼ਾਹਜਨਕ ਹੈ। ਬਾਲੀ ਨੇ ਕਿਹਾ ਕਿ ਮਹਾਰਾਸ਼ਟਰ ਦੇ ਲੋਕਾਂ ਨੇ ਇਤਹਾਸਿਕ ਫਤਵਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਭਰੋਸਾ ਭਾਜਪਾ ਦੇ ਸੁਸ਼ਾਸਨ, ਵਿਕਾਸ ਅਤੇ ਗਰੀਬਾਂ ਦੀ ਭਲਾਈ ਪ੍ਰਤੀ ਸੰਵੇਦਨਸ਼ੀਲਤਾ ਤੇ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਚ ਅਟੱਲ ਹੈ।

Advertisements

ਉਨ੍ਹਾਂ ਨੇ ਰਾਜਸਥਾਨ ਅਤੇ ਯੂਪੀ ਜ਼ਿਮਨੀ ਚੋਣ ਜਿੱਤਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਨੇ ਭਾਜਪਾ ਸਰਕਾਰ ਤੇ ਭਰੋਸਾ ਜਤਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਵਿੱਚ ਦੇਸ਼ ਤਰੱਕੀ ਵੱਲ ਵੱਧ ਰਿਹਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਮਾਰਗਦਰਸ਼ਨ ਨੂੰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਸ਼ੀਸ਼ਾ ਦਿਖਾ ਕੇ ਭਾਜਪਾ ਨੂੰ ਇਕ ਵਾਰ ਫਿਰ ਗਲੇ ਲਗਾਇਆ ਹੈ। ਹੁਣ ਮਹਾਰਾਸ਼ਟਰ ਵੀ ਤਰੱਕੀ ਦੀ ਰਾਹ ਤੇ ਹੋਰ ਤੇਜੀ ਨਾਲ ਅੱਗੇ ਵਧੇਗਾ। ਬਾਲੀ ਨੇ ਕਾਂਗਰਸ ਪਾਰਟੀ ਨੂੰ ਦਿਸ਼ਾਹੀਣ ਦੱਸਦਿਆਂ ਅਤੇ ਕਿਹਾ ਕਿ ਜੋ ਕਾਂਗਰਸ ਦੀ ਧੜੇਬੰਦੀ ਹਨ ਸਭ ਦੇ ਸਾਹਮਣੇ ਹੈ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਪਹਿਲਾਂ ਕਾਂਗਰਸ ਨੂੰ ਵੋਟਾਂ ਪਾਉਂਦੇ ਸਨ, ਉਹ ਹੁਣ ਪਛਤਾ ਰਹੇ ਹਨ।

LEAVE A REPLY

Please enter your comment!
Please enter your name here