Monday, October 19, 2026
Home Latest ਵਿਆਹ ਸਮਾਗਮ ਮੌਕੇ ਰਾਤ ਦਾ ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, 3 ਦੀ ਮੌਤ...

ਵਿਆਹ ਸਮਾਗਮ ਮੌਕੇ ਰਾਤ ਦਾ ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, 3 ਦੀ ਮੌਤ  

ਫਤਿਹਗੜ੍ਹ ਸਾਹਿਬ (ਦ ਸਟੈਲਰ ਨਿਊਜ਼)। ਫਤਿਹਗੜ੍ਹ ਸਾਹਿਬ ਦੇ ਪਿੰਡ ਮੁਸਤਫਾਬਾਦ ਵਿਖੇ ਵਿਆਹ ਸਮਾਗਮ ਵਿੱਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ 3 ਔਰਤਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਆਹ ਸਮਾਗਮ ਤੇ ਪਹੁੰਚੇ ਰਿਸ਼ਤੇਦਾਰਾਂ ਲਈ ਰਾਤ ਦਾ ਖਾਣਾ ਬਣਾਉਂਦੇ ਸਮੇਂ ਅਚਾਨਕ ਸਿਲੰਡਰ ਨੂੰ ਅੱਗ ਲੱਗ ਗਈ ਤੇ ਧਮਾਕਾ ਹੋ ਗਿਆ।

Advertisements

ਅੱਗ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਔਰਤ ਦੀ ਤਾਂ ਮੌਕੇ ਤੇ ਹੀ ਮੌਤ ਹੋ ਗਈ ਤੇ 2 ਔਰਤਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਕਈ  ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਫਿਲਹਾਲ ਜ਼ਖਮੀਆਂ ਦਾ ਇਲਾਜ਼ ਚੰਡੀਗੜ੍ਹ ਪੀਜੀਆਈ ਵਿਖੇ ਚੱਲ ਰਿਹਾ ਹੈ ਤੇ ਪੁਲਿਸ ਵੱਲੋਂ ਵੀ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here