
ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਦੇ ਪਿੰਡ ਹਮੀਦੀ ਵਿੱਚ ਛੁੱਟੀ ਆਏ ਫ਼ੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਰਾਣੂੰ ਉਮਰ 52 ਸਾਲਾਂ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਡੀਐਸਸੀ ਆਰਮੀ ਬਠਿੰਡਾ ਵਿਖੇ ਤੈਨਾਤ ਸੀ ਤੇ ਕੁੱਝ ਦਿਨ ਪਹਿਲਾਂ ਪਿੰਡ ਛੁੱਟੀ ਤੇ ਆਇਆ ਹੋਇਆ ਸੀ ਤੇ ਬੀਤੇ ਕੱਲ੍ਹ ਉਸਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਭਾਰਤੀ ਫ਼ੌਜ ਦੀ ਬਠਿੰਡਾ ਯੂਨਿਟ ਦੇ ਫ਼ੌਜੀ ਜਵਾਨਾਂ ਦੀ ਟੁੱਕੜੀ ਨੇ ਹਥਿਆਰ ਉਲਟੇ ਕਰਕੇ ਸਲਾਮੀ ਦਿੱਤੀ ਗਈ।











