Thursday, October 29, 2026
Home Latest ਅੰਮ੍ਰਿਤਸਰ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ, 1 ਆਰੋਪੀ ਜ਼ਖਮੀ  

ਅੰਮ੍ਰਿਤਸਰ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ, 1 ਆਰੋਪੀ ਜ਼ਖਮੀ  

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਤੇ ਅਪਰਾਧੀਆਂ ਵਿਚਕਾਰ ਗੋਲੀਬਾਰੀ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਹੋਈ ਹੈ ਤੇ ਪੁਲਿਸ ਨੂੰ ਨਜ਼ਦੀਕ ਆਉਂਦੇ ਦੇਖ ਮੁਲਜ਼ਮਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

Advertisements

ਇਸ ਦੌਰਾਨ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੀ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਤੇ ਗੋਲੀਬਾਰੀ ਦੌਰਾਨ  1 ਆਰੋਪੀ ਦੀ ਲੱਤ ਤੇ ਗੋਲੀ ਲੱਗ ਗਈ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਉਸਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ ਹੈ ਤੇ ਝਾੜੀਆਂ ਵਿੱਚ ਪਿਆ 1 ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here