Monday, October 19, 2026
Home Chandigarh ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਾਈਵੇਟ ਸਕੂਲਾਂ ਨੂੰ ਸਖਤ ਹਦਾਇਤਾਂ...

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਾਈਵੇਟ ਸਕੂਲਾਂ ਨੂੰ ਸਖਤ ਹਦਾਇਤਾਂ ਕੀਤੀਆਂ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਾਈਵੇਟ ਸਕੂਲਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਅਣਗੌਲਿਆਂ ਕਰਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸ ਕਾਰਨ ਧੁੰਦ ਅਤੇ ਠੰਢ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿੱਚ ਕਈ ਥਾਵਾਂ ਤੇ ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਖਤਰੇ ਵਿੱਚ ਹੈ।

Advertisements

ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਹੋਵੇਗੀ। ਇਸ ਸਬੰਧੀ ਕਮਿਸ਼ਨ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਅਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

LEAVE A REPLY

Please enter your comment!
Please enter your name here