Thursday, October 29, 2026
Home Latest ਡਿਪਟੀ ਕਮਿਸ਼ਨਰ ਵੱਲੋਂ ਨਾਭਾ ਖੇਤਰ ‘ਚ ਡਰੋਪਸੀ ਬਿਮਾਰੀ ਦੇ ਕੇਸ ਦੀ ਜਾਂਚ...

ਡਿਪਟੀ ਕਮਿਸ਼ਨਰ ਵੱਲੋਂ ਨਾਭਾ ਖੇਤਰ ‘ਚ ਡਰੋਪਸੀ ਬਿਮਾਰੀ ਦੇ ਕੇਸ ਦੀ ਜਾਂਚ ਲਈ ਕਮੇਟੀ ਗਠਿਤ

The Stellar News Logo

ਨਾਭਾ/ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਨਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਨਾਭਾ ਵਿਖੇ ਇਕੋ ਪਰਿਵਾਰ ਵਿੱਚ ਆਈ ਬਿਮਾਰੀ ਐਪੀਡੇਮਿਕ ਡਰੋਪਸੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਸ ਕੇਸ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਆਦੇਸ਼ਾਂ ‘ਤੇ ਐਸ.ਡੀ.ਐਮ. ਨਾਭਾ ਦੀ ਅਗਵਾਈ ਹੇਠ ਪੰਜ ਮੈਂਬਰੀ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ।

Advertisements

ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਐਸ.ਡੀ.ਐਮ. ਨਾਭਾ, ਡੀ.ਐਸ.ਪੀ. ਨਾਭਾ, ਜ਼ਿਲ੍ਹਾ ਐਪੀਡੋਮੋਲੋਜਿਸਟ (ਆਈਡੀਐਸਪੀ) ਸਿਵਲ ਸਰਜਨ ਪਟਿਆਲਾ, ਸੀਨੀਅਰ ਮੈਡੀਕਲ ਅਫ਼ਸਰ ਨਾਭਾ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਉਕਤ ਕਮੇਟੀ ਇਸ ਘਟਨਾ ਸਬੰਧੀ ਸਿਵਲ ਸਰਜਨ ਪਟਿਆਲਾ ਵੱਲੋਂ ਪਹਿਲਾਂ ਕੀਤੀ ਜਾਂਚ ਰਿਪੋਰਟ ਨੂੰ ਵਾਚਦੇ ਹੋਏ, ਇਸ ਘਟਨਾਂ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਕਰੇਗੀ। ਇਸ ਕਮੇਟੀ ਨੂੰ ਆਪਣੀ ਜਾਂਚ ਰਿਪੋਰਟ 7 ਦਿਨਾਂ ਦੇ ਅੰਦਰ ਅੰਦਰ ਮੁੱਖ ਮੰਤਰੀ ਫ਼ੀਲਡ ਅਫ਼ਸਰ ਨੂੰ ਭੇਜਣ ਲਈ ਕਿਹਾ ਗਿਆ ਹੈ।

LEAVE A REPLY

Please enter your comment!
Please enter your name here