
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹੇਗੀ।

ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਇਸ ਸੰਬੰਧੀ ਨੋਟਿਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ।












