
ਫਾਜ਼ਿਲਕਾ (ਦ ਸਟੈਲਰ ਨਿਊਜ਼)। ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਡੰਗਰ ਖੇੜਾ ਵਿਖ਼ੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਕਾਸ ਕਾਰਜਾਂ ਲਈ 62 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸਿਖਿਆ ਦੇ ਖੇਤਰ ਵਿਚ ਸਕੂਲਾਂ ਨੂੰ ਪ੍ਰਗਤੀ ਦੀ ਰਾਹ ਤੇ ਲਿਜਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਵਿਧਾਇਕ ਗੋਲਡੀ ਮੁਸਾਫਿਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਕੂਲਾਂ ਦੇ ਪੱਧਰ ਨੂੰ ਉਚਾ ਚੁੱਕਣ ਲਈ ਨਵੇ ਨਵੇਂ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ ਤਾਂ ਜੋ ਬਚਿਆਂ ਨੂੰ ਸਮੇਂ ਦੇ ਅਨੁਸਾਰ ਸਿਖਿਆ ਢਾਂਚੇ ਨਾਲ ਜੋੜਿਆ ਜਾ ਸਕੇ ਤੇ ਤਕਨੀਕੀ ਯੁਗ ਵਿਚ ਵੱਖ-ਵੱਖ ਆਧੁਨਿਕ ਸਹੂਲਤਾਂ ਰਾਹੀਂ ਬਚਿਆਂ ਨੂੰ ਸਿਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਜਾ ਰਿਹਾ ਹੈ।

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਗ੍ਰਾਂਟਾਂ ਦੀ ਵਰਤੋਂ ਨਾਲ ਸਕੂਲਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਬਚਿਆਂ ਨੂੰ ਸਿਖਿਆ ਪੱਖੋਂ ਕੋਈ ਪ੍ਰੇਸ਼ਾਨੀ ਨਾ ਆਵੇ। ਅਮਨਦੀਪ ਸਿੰਘ ਗੋਲਡੀ ਨੇ ਬਚਿਆ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਚਿਆਂ ਦੇ ਵਿਕਾਸ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਚੇ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਕਰਨ ਅਤੇ ਆਪਣੇ ਅਧਿਆਪਕਾਂ ਨੂੰ ਆਪਣੇ ਸੁਝਾਅ ਦੇਣ ਕਿ ਸਕੂਲਾਂ ਦੇ ਵਿਕਾਸ ਵਿਚ ਹੋਰ ਨਵਾਂ ਕੁਝ ਕਿ ਕੀਤਾ ਜਾ ਸਕਦਾ ਹੈ ਤਾਂ ਜੋ ਮੌਜੂਦਾ ਸਰਕਾਰ ਸਿਖਿਆ ਦੇ ਪ੍ਰਸਾਰ ਵਿਚ ਹੋਰ ਵਾਧਾ ਕਰ ਸਕੇ। ਇਸ ਮੌਕੇ ਪਿੰਡ ਦੇ ਸਰਪੰਚ ਸ਼ਿਫਾਲੀ, ਮੈਬਰ, ਅਧਿਆਪਕ, ਬੱਚੇ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।











