
ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਦੇ ਸੈਕਟਰ 26 ਵਿੱਚ ਹੋਏ ਬੰਬ ਧਮਾਕੇ ਵਿੱਚ ਇਕ ਅਪਡੇਟ ਸਾਹਮਣੇ ਆਈ ਹੈ। ਜਿਸ ਵਿੱਚ ਬੰਬ ਧਮਾਕਾ ਕਰਨ ਵਾਲੇ ਮੁਲਜ਼ਮ ਦਾ ਇਕ ਹੋਰ ਸੀਸੀਟੀਵੀ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮਾਂ ਦਾ ਚੰਡੀਗੜ੍ਹ ਤੋਂ ਮੁਹਾਲੀ ਤੱਕ ਪਿੱਛਾ ਕੀਤਾ, ਪਰ ਅਸਫਲ ਰਹੇ। ਇਸ ਦੇ ਨਾਲ ਹੀ ਇਸ ਧਮਾਕੇ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲਈ ਹੈ। ਉਸ ਨੇ ਧਮਾਕੇ ਦਾ ਕਾਰਨ ਪ੍ਰੋਟੈਕਸ਼ਨ ਮਨੀ ਦਾ ਭੁਗਤਾਨ ਨਾ ਹੋਣ ਨੂੰ ਦੱਸਿਆ।


ਗੋਲਡੀ ਬਰਾੜ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਗਿਆ ਹੈ- ”ਲਾਰੈਂਸ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ 2 ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਇਨ੍ਹਾਂ ਦੋਵਾਂ ਕਲੱਬਾਂ ਦੇ ਮਾਲਕਾਂ ਨੂੰ ਪ੍ਰੋਟੈਕਸ਼ਨ ਮਨੀ ਲਈ ਮੈਸੇਜ ਕੀਤਾ ਗਿਆ ਸੀ। ਪਰ, ਉਹ ਸਾਡੀ ਕਾਲ ਦੀ ਘੰਟੀ ਨਹੀਂ ਸੁਣ ਸਕੇ। ਕੰਨ ਖੋਲਣ ਲਈ ਇਹ ਧਮਾਕੇ ਕੀਤੇ ਗਏ। ਜੋ ਵੀ ਸਾਡੀਆਂ ਕਾਲਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ ਉਸਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਸ ਤੋਂ ਵੱਡਾ ਕੁਝ ਹੋ ਸਕਦਾ ਹੈ।” ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।












