Monday, October 12, 2026
Home Latest ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੇਲਜ਼ ਅਫ਼ਸਰ ਦੀ ਆਸਾਮੀ ਲਈ ਪਲੇਸਮੈਂਟ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੇਲਜ਼ ਅਫ਼ਸਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 29 ਨਵੰਬਰ ਨੂੰ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਮਿਤੀ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੋਟੇਕ ਮਹਿੰਦਰਾ ਬੈਂਕ ਵਿੱਚ ਸੇਲਜ਼ ਅਫ਼ਸਰ ਦੀ ਅਸਾਮੀ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਟੇਕ ਮਹਿੰਦਰਾ ਬੈਂਕ  ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਸਿਰਫ਼ ਪੁਰਸ਼) ਦੀ ਮੰਗ ਕੀਤੀ ਗਈ ਹੈ, ਜਿਸ ਵੀ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਵੇ ਅਤੇ ਉਮਰ 21-26 ਸਾਲ ਹੋਵੇ, ਉਹ ਨੌਜਵਾਨ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

Advertisements

ਉਨ੍ਹਾਂ ਕਿਹਾ ਕਿ  ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 29 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here