
ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਪਿੰਡ ਉਮਰੀਆਣਾ ਦੇ ਇੱਕ ਵਿਆਹ ਸਮਾਗਮ ਦੌਰਾਨ ਹੋਈ ਹਵਾਈ ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਇਹ ਵੀਡੀਓ 17 ਨਵੰਬਰ ਦੀ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਜਾਂਚ ਦੀ ਗੱਲ ਵੀ ਕਹੀ ਜਾ ਰਹੀ ਹੈ।

ਇਸ ਮਾਮਲੇ ਵਿੱਚ ਵਿਆਹ ਸਮਾਗਮ ਦੌਰਾਨ ਹਵਾਈ ਫਾਇਰ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੇ ਹੈਰੀ, ਰਵੀ ਅਤੇ 4-5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












