
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਹੁਣ ਪਲਾਟਾਂ ਦੀ ਰਜਿਸਟਰੀ ਕਰਾਉਣ ਲਈ ਕੋਈ ਐਨਓਸੀ ਦੀ ਲੋੜ ਨਹੀਂ ਪਵੇਗੀ। ਇਸ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਨਾਂ ਐਨਓਸੀ ਤੋਂ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਇਸ ਸਬੰਧੀ ਮਾਲ ਤੇ ਮਕਾਨ ਉਸਾਰੀ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ ਪਹਿਲੀ ਦਸੰਬਰ ਤੋਂ 28 ਫਰਵਰੀ 2025 ਤੱਕ ਲੋਕ ਬਿਨਾਂ ਐਨਓਸੀ ਤੋਂ ਪਲਾਟਾਂ ਦੀਆਂ ਰਜਿਸਟਰੀਆਂ ਕਰਵਾ ਸਕਦੇ ਹਨ।


ਕੈਬਨਿਟ ਮੰਤਰੀ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਬਿਨਾਂ ਐਨਓਸੀ ਤੋਂ ਪਲਾਟਾਂ ਦੀਆਂ ਰਜਿਸਟਰੀਆਂ ਸਬੰਧੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਮੁਤਾਬਿਕ, ਸਰਕਾਰ ਨੇ ਅਣ-ਅਧਿਕਾਰਿਤ ਕਲੌਨੀਆਂ ਵਿਚਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਵਾਲੀ ਲਈ ਪਾਸ ਕੀਤੇ ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।












