Sunday, October 25, 2026
Home Latest 20 ਸਾਲਾਂ ਨੌਜ਼ਵਾਨ ਦੀ ਕਣਕ ਬੀਜਦੇ ਸਮੇਂ ਸੁਪਰਸੀਡਰ ਦੀ ਲਪੇਟ ਵਿੱਚ ਆਉਣ...

20 ਸਾਲਾਂ ਨੌਜ਼ਵਾਨ ਦੀ ਕਣਕ ਬੀਜਦੇ ਸਮੇਂ ਸੁਪਰਸੀਡਰ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਮੌ-ਤ

ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਦੇ ਪਿੰਡ ਭੈਣੀ ਫੱਤਾ ਦੇ ਨੌਜਵਾਨ ਦੀ ਖੇਤ ਵਿੱਚ ਕਣਕ ਬੀਜਣ ਸਮੇਂ ਸੁਪਰਸੀਡਰ ਵਿੱਚ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਸੁਖਬੀਰ ਸਿੰਘ ਉਮਰ 20 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਟਰੈਕਟਰ ਦੀ ਸੀਟ ਤੋਂ ਉੱਠ ਕੇ ਪਿੱਛੇ ਸੁਪਰ ਸੀਡਰ ਦੇਖਣ ਲੱਗਿਆ ਤਾਂ ਅਚਾਨਕ ਉਸਦਾ ਪੈਰ ਫਿਸਲ ਗਿਆ ਤੇ ਉਹ ਸੁਪਰ ਸੀਡਰ ਦੀ ਲਪੇਟ ਵਿੱਚ ਆ ਗਿਆ ਜਿਸ ਨਾਲ ਉਸਦੇ ਸਰੀਰ ਦੇ ਟੁਕੜੇ ਟੁਕੜੇ ਹੋ ਗਏ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

Advertisements

ਸੁਖਬੀਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ। ਸੁਖਬੀਰ ਦੀ ਮੌਤ ਦੀ ਖਬਰ ਸੁਣ ਕੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਕਾਂਗਰਸ ਪਾਰਟੀ ਬਰਨਾਲਾ, ਹਰਿੰਦਰ ਸਿੰਘ ਧਾਲੀਵਾਲ ਹਲਕਾ ਇੰਚਾਰਜ ਬਰਨਾਲਾ, ਗੁਰਦੀਪ ਸਿੰਘ ਬਾਠ ਸਾਬਕਾ ਚੇਅਰਮੈਨ ਜਿਲਾ ਯੋਜਨਾ ਬੋਰਡ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

LEAVE A REPLY

Please enter your comment!
Please enter your name here