
ਮੁੰਬਈ (ਦ ਸਟੈਲਰ ਨਿਊਜ਼)। ਮੁੰਬਈ ਪੁਲਿਸ ਦੇ ਕੰਟਰੋਲ ਨੰਬਰ ਤੇ ਪੀਐਮ ਮੋਦੀ ਦੀ ਹੱਤਿਆ ਦੀ ਸਾਜ਼ਿਸ਼ ਬਾਰੇ ਇੱਕ ਕਾਲ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
Advertisements

ਜਾਣਕਾਰੀ ਮੁਤਾਬਕ ਫੋਨ ਕਰਨ ਵਾਲੇ ਨੇ ਕਾਲ ਤੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਕਾਲ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੰਬਈ ਪੁਲਿਸ ਨੇ ਕਾਲ ਕਰਨ ਵਾਲੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਅਜੇ ਜਾਰੀ ਹੈ ਤੇ ਧਮਕੀ ਕਾਲ ਦਾ ਪਤਾ ਲਗਾਇਆ ਜਾ ਰਿਹਾ ਹੈ।











