
ਭੰਡਾਲ ਬੇਟ/ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਜਾਤੀਕੇ=ਸਮੂਹ ਨਗਰ ਨਿਵਾਸੀ ਸਾਹਿਬਜਾਦਾ ਫਤਹਿ ਸਿੰਘ ਅਤੇ ਐਨ ਆਰ ਆਈ ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਸਾਹਿਬਜਾਦਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮੂਹ ਗੁਰਦਆਰਾ ਪ੍ਰਬੰਧਿਕ ਕਮੇਟੀ ਅਤੇ ਨੌਜਵਾਨ ਸਭਾ ਵੱਲੋਂ ਗੁਰਦਆਰਾ ਗੁਰੂ ਅਮਰਦਾਸ ਜੀ ਸਿੰਘ ਸਭਾ ਸਾਹਿਬਜਾਦਾ ਫਤਹਿ ਸਿੰਘ ਨਗਰ ਕਪੂਰਥਲਾ ਵਿਖੇ ਮਹਾਨ ਕੀਰਤਨ ਦਰਬਾਰ, ਦਸਤਾਰ ਮੁਕਾਬਲੇ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ 14 ਦਸੰਬਰ ਦਿਨ ਸ਼ਨੀਵਾਰ ਨੂੰ ਦੁਪਿਹਰ 2 ਵਜੇ ਤੋਂ ਲੈਕੇ ਰਾਤ 8.30 ਵਜੇ ਤੱਕ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮੂਹ ਪ੍ਰਬੰਧਿਕ ਕਮੇਟੀ ਨੇ ਦੱਸਿਆ ਕੇ ਇਸ ਮਹਾਨ ਕੀਰਤਨ ਦਰਬਾਰ ਮੌਕੇ ਦੁਪਿਹਰ 2 ਵਜੇ ਬੱਚਿਆਂ ਦੇ ਦਸਤਾਰ ਮੁਕਾਬਲੇ, ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾਵੇਗਾ, 3 ਵਜੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਹੈਡ ਗ੍ਰੰਥੀ ਬਾਬਾ ਜਗਤਾਰ ਸਿੰਘ ਜੀ ਵੱਲੋਂ ਅਤੇ 5 ਤੋਂ 8.30 ਵਜੇ ਤੱਕ ਪ੍ਰਸਿੱਧ ਕੀਰਤਨੀਏ ਭਾਈ ਸੁਖਵੰਤ ਸਿੰਘ ਸਹੂਰ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸੁਖਜਿੰਦਰ ਸਿੰਘ ਮੋਨੀ ਹਜੂਰੀ ਰਾਗੀ ਗੁਰਦਆਰਾ ਗੁਰਸਰ ਸਾਹਿਬ ਸੈਫਲਾਬਾਦ, ਗਿਆਨੀ ਬਿਕਰਮਜੀਤ ਸਿੰਘ ਬੱਲ ਉਂ ਕਥਾ ਵਾਚਕ ਆਦਿ ਹਾਜਰ ਸੰਗਤਾਂ ਨੂੰ ਨਾਮ ਬਾਣੀ ਨਾਲ ਗੁਰੂ ਚਰਨਾਂ ਵਿਚ ਜੋੜਨ ਦਾ ਉਪਰਾਲਾ ਕਰਨਗੇ। ਇਸ ਸਾਰੇ ਪ੍ਰੋਗਰਾਮ ਦਾ ਯੂ ਟਿਉਬ ਤੇ ਕੇ ਟੀਵੀ ਪੰਜਾਬ ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।












