
ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਦੇ ਪਿੰਡ ਲੰਮੋਚੜ ਕਲਾਂ ਨੇੜੇ ਦੇਰ ਰਾਤ ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਮੁਖੀਜਾ ਵਾਸੀ ਜਲਾਲਾਬਾਦ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਜੇ ਘੁਬਾਇਆ ਦੇ ਇੱਕ ਨਿੱਜੀ ਸ਼ੈਲਰ ਵਿੱਚ ਕੰਮ ਕਰਦਾ ਸੀ ਤੇ ਉਹ ਦੇਰ ਰਾਤ ਝੋਨੇ ਦੀ ਖਰੀਦ ਤੋਂ ਫਾਰਗ ਹੋ ਕੇ ਆਪਣੇ ਘਰ ਜਲਾਲਾਬਾਦ ਨੂੰ ਵਾਪਸ ਜਾ ਰਿਹਾ ਸੀ ਤੇ ਜਦੋਂ ਉਹ ਪਿੰਡ ਲੰਮੋਚੜ ਕਲਾਂ ਤੇ ਮੋਜੇਵਾਲਾ ਨਜ਼ਦੀਕ ਪਹੁੰਚਿਆ ਤਾਂ ਫਾਜਿਲਕਾ ਤੋਂ ਆ ਰਹੀ ਤੇਜ਼ ਰਫਤਾਰ ਕਰੇਟਾ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਕੁ ਭਿਆਨਕ ਸੀ ਕਿ ਮੋਟਰਸਾਇਕਲ ਸਵਾਰ ਕਰੀਬ 200 ਮੀਟਰ ਤੱਕ ਨਾਲ ਹੀ ਖਿੱਚਿਆ ਚਲਾ ਗਿਆ, ਜਿਸ ਕਰਕੇ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਮੌਤ ਹੋ ਗਈ ਤੇ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ। ਮੌਕੇ ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਕਾਰ ਨੂੰ ਕਬਜੇ ਵਿੱਚ ਲੈ ਕੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।











