Monday, October 19, 2026
Home Chandigarh ਡਾ. ਨਵਜੋਤ ਸਿੱਧੂ ਨਾਲ 2 ਕਰੋੜ ਦੀ ਠੱਗੀ

ਡਾ. ਨਵਜੋਤ ਸਿੱਧੂ ਨਾਲ 2 ਕਰੋੜ ਦੀ ਠੱਗੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਰੁਪਏ ਦੀ ਠੱਗੀ ਹੋਈ ਹੈ। ਇਸ ਸਬੰਧੀ ਉਹਨਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਉਹਨਾਂ ਨੇ ਦੱਸਿਆ ਕਿ ਸ਼ਹਿਰ ਦੇ ਪੌਸ਼ ਰਣਜੀਤ ਐਵੇਨਿਊ ਇਲਾਕੇ ਵਿਚ ਐੱਸਸੀਓ ਦੀ ਰਜਿਸਟਰੇਸ਼ਨ ਦੇ ਬਹਾਨੇ ਉਨ੍ਹਾਂ ਤੋਂ ਦੋ ਕਰੋੜ ਰੁਪਏ ਤੋਂ ਵੱਧ ਰੁਪਏ ਵਸੂਲੇ ਗਏ। ਇਸ ਮਾਮਲੇ ਵਿਚ ਉਨ੍ਹਾਂ ਦੇ ਨਿੱਜੀ ਸਹਾਇਕ ਅਤੇ ਉਸ ਦੇ ਸਾਥੀ ਨੇ ਜਾਣਕਾਰੀ ਦਿੱਤੀ ਸੀ ਕਿ ਅਮਰੀਕਾ ਰਹਿੰਦੇ ਐਨ.ਆਰ.ਆਈ ਵੱਲੋਂ ਆਪਣੇ ਰਿਸ਼ਤੇਦਾਰਾਂ ਰਾਹੀਂ ਰਣਜੀਤ ਐਵਨਿਊ ਵਿਚ ਸ਼ੋਅਰੂਮ ਵੇਚਿਆ ਜਾ ਰਿਹਾ ਹੈ, ਜਿਸ ਦੀ ਕੀਮਤ ਵੀ ਜਾਇਜ਼ ਹੈ।

Advertisements

ਇਹ ਪ੍ਰਾਪਰਟੀ ਖਰੀਦਣ ਲਈ ਉਨ੍ਹਾਂ ਉਸ ਨੂੰ ਕੁਝ ਅਗਾਊਂ ਰਕਮ ਦੇਣ ਵਾਸਤੇ ਵੀ ਆਖਿਆ। ਇਸ ਸਬੰਧੀ ਲੋਂੜੀਂਦੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੇ ਤਕਰੀਬਨ ਦੋ ਕਰੋੜ ਰੁਪਏ ਤੋਂ ਵੱਧ ਰਾਸ਼ੀ ਬੈਂਕ ਰਾਹੀਂ ਮਾਲਕ ਦੇ ਖਾਤੇ ਵਿੱਚ ਭੇਜ ਦਿੱਤੀ। ਬਾਕੀ ਰਹਿੰਦੀ ਰਕਮ ਚੈੱਕ ਰਾਹੀਂ ਨਿੱਜੀ ਸਹਾਇਕ ਨੂੰ ਦਿੱਤੀ। ਬਾਅਦ ਵਿਚ ਪਤਾ ਲੱਗਾ ਕਿ ਉਸ ਵੱਲੋਂ ਦਿੱਤੀ ਗਈ ਰਕਮ ਉਸ ਦੇ ਨਿੱਜੀ ਸਹਾਇਕ ਅਤੇ ਉਸ ਦੇ ਸਾਥੀਆਂ ਤੇ ਹੋਰਨਾਂ ਨੇ ਆਪਣੇ ਮੰਤਵ ਵਾਸਤੇ ਵਰਤੀ ਹੈ। ਜਿਸ ਤੋਂ ਬਾਅਦ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here