Thursday, October 22, 2026
Home Chandigarh ‘ਆਪ’ ਵਿਧਾਇਕ ਨਰੇਸ਼ ਯਾਦਵ ਕੁਰਾਨ ਸ਼ਰੀਫ ਬੇਅਦਬੀ ਮਾਮਲੇ ‘ਚ ਦੋਸ਼ੀ ਕਰਾਰ, ਜਲਦ...

‘ਆਪ’ ਵਿਧਾਇਕ ਨਰੇਸ਼ ਯਾਦਵ ਕੁਰਾਨ ਸ਼ਰੀਫ ਬੇਅਦਬੀ ਮਾਮਲੇ ‘ਚ ਦੋਸ਼ੀ ਕਰਾਰ, ਜਲਦ ਹੋਵੇਗਾ ਸਜ਼ਾ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਮਹਿਰੌਲੀ ਤੋਂ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਮਾਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਅੱਠ ਸਾਲ ਪੁਰਾਣੇ ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ਵਿੱਚ ਦੋਸ਼ੀ ਕਰਾਰ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਵੀ ਜਲਦ ਕੀਤਾ ਜਾਵੇਗੀ।

Advertisements

ਇਹ ਮਾਮਲਾ 21 ਜੂਨ 2016 ਦਾ ਹੈ ਜਦੋਂ ਮਲੇਰਕੋਟਲਾ ਦੀ ਜਰਗ ਰੋਡ ਤੋਂ ਕੁਰਾਨ ਸ਼ਰੀਫ ਦੇ ਅੰਗ ਬਰਾਮਦ ਹੋਏ ਸੀ। 2017 ਦੀਆਂ ਵਿਧਾਨਸਭਾ ਚੋਣਾਂ ਤੋਂ ਠੀਕ ਪਹਿਲਾਂ ਇਹ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਮਾਮਲੇ ਵਿੱਚ ਚਾਰ ਦੋਸ਼ੀਆਂ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਸੀ।      

LEAVE A REPLY

Please enter your comment!
Please enter your name here