Monday, October 26, 2026
Home Chandigarh CM Mann ਨੇ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਕੀਤੀ ਮੰਗ

CM Mann ਨੇ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਕੀਤੀ ਮੰਗ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੇ ਪੰਜਾਬ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਭਾਰਤ ਵਿੱਚ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਤ ਟੈਨੋ ਕਿਊਮ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਸੀਐਮ ਮਾਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿੱਤੀ ਅਤੇ ਸੰਸਥਾਗਤ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ, ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਦੀ ਲੋੜ ‘ਤੇ ਜ਼ੋਰ ਦਿੱਤਾ।

Advertisements

ਇਨ੍ਹਾਂ ਸੁਧਾਰਾਂ ਸਬੰਧੀ ਰਾਜ ਦੇ ਠੋਸ ਏਜੰਡੇ ਨੂੰ ਦਰਸਾਉਂਦੇ ਹੋਏ, ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਦਾ ਮੁੱਖ ਉਦੇਸ਼ ਵਿੱਤੀ ਸੂਝ-ਬੂਝ, ਬਿਹਤਰ ਪ੍ਰਸ਼ਾਸਨ ਅਤੇ ਸੇਵਾਵਾਂ ਦੀ ਬਿਹਤਰ ਡਿਲੀਵਰੀ ‘ਤੇ ਧਿਆਨ ਕੇਂਦਰਿਤ ਕਰਨਾ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿੱਤੀ ਸਹਾਇਤਾ ਪੰਜਾਬ ਦੀਆਂ ਵਿਕਾਸ ਤਰਜੀਹਾਂ ਨੂੰ ਹੋਰ ਮਜ਼ਬੂਤ ​​ਕਰੇਗੀ ਜਿਸ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਮਨੁੱਖੀ ਸਰੋਤ ਵਿਕਾਸ ਅਤੇ ਸਮਾਜ ਭਲਾਈ ਪਹਿਲਕਦਮੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਸਹਿਯੋਗ ਨਾਲ ਪੰਜਾਬ ਖੁਸ਼ਹਾਲੀ ਅਤੇ ਵਿਕਾਸ ਵੱਲ ਵੱਡਾ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲਈ ਵਾਤਾਵਰਨ ਇੱਕ ਤਰਜੀਹੀ ਖੇਤਰ ਹੈ ਅਤੇ ਉਨ੍ਹਾਂ ਦੀ ਸਰਕਾਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਇਸ ਮੌਕੇ ਟੈਨੋ ਕਿਊਮ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰਜੈਕਟਾਂ ਦੀ ਸ਼ਲਾਘਾ ਕੀਤੀ।

LEAVE A REPLY

Please enter your comment!
Please enter your name here