Wednesday, October 21, 2026
Home Latest ਸਿਵਲ ਹਸਪਤਾਲ ਪਠਾਨਕੋਟ ਵੱਲੋਂ ਕਰਵਾਇਆ ਗਿਆ ਹੈਲਦੀ ਬੈਬੀ ਸੋ, ਕੈਬਨਿਟ ਮੰਤਰੀ ਕਟਾਰੂਚੱਕ...

ਸਿਵਲ ਹਸਪਤਾਲ ਪਠਾਨਕੋਟ ਵੱਲੋਂ ਕਰਵਾਇਆ ਗਿਆ ਹੈਲਦੀ ਬੈਬੀ ਸੋ, ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤੀ ਸ਼ਿਰਕਤ

The Stellar News Logo

ਪਠਾਨਕੋਟ (ਦ ਸਟੈਲਰ ਨਿਊਜ਼)। ਸਿਵਲ ਹਸਪਤਾਲ ਵੱਲੋਂ ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਪਠਾਨਕੋਟ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਪਠਾਨਕੋਟ ਵਿਖੇ ਮਾਨਯੋਗ ਡਿਪਟੀ ਕਮਿਸਨਰ ਪਠਾਨਕੋਟ ਆਦਿੱਤਿਆ ਉੱਪਲ ਜੀ ਦੇ ਦਿਸਾ ਨਿਰਦੇਸਾਂ ਅਨੁਸਾਰ ਸਿਵਲ ਸਰਜਨ ਪਠਾਨਕੋਟ ਡਾ. ਆਦਿੱਤੀ ਸਲਾਰੀਆਂ ਜੀ ਦੀ ਪ੍ਰਧਾਨਗੀ ਵਿੱਚ ਹੈਲਦੀ ਬੈਬੀ ਸੋ ਕਰਵਾਇਆ ਗਿਆ। ਇਸ ਮੋਕੇ ਤੇ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਇਸ ਮੌਕੇ ਤੇ ਸਭ ਤੋਂ ਪਹਿਲਾ ਮੁੱਖ ਮਹਿਮਾਨ ਜੀ ਆਯੋਜਕ ਸਾਰੇ ਸਟਾਫ ਨਾਲ ਰੂ-ਬ-ਰੂ ਹੋਏ। ਸਿਵਲ ਹਸਪਤਾਲ ਸਟਾਫ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਮੁੱਖ ਮਹਿਮਾਨ ਜੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਡਾ. ਸੁਨੀਲ ਕੁਮਾਰ ਐਸ.ਐਮ. ਓ. ਪਠਾਨਕੋਟ, ਪਵਨ ਕੁਮਾਰ ਬਲਾਕ ਪ੍ਰਧਾਨ, ਸ. ਅਮਰੀਕ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ, ਸੰਜੀਵ ਕੁਮਾਰ ਸੀ.ਡੀ.ਪੀ.ਓ. ਪਠਾਨਕੋਟ, ਡਾ. ਜੇ.ਪੀ. ਭੱਟੀ ਜਿਲ੍ਹਾ ਟੀਕਾਕਰਨ ਅਫਸਰ ਪਠਾਨਕੋਟ, ਡਾ. ਸੁਨੀਤਾ ਸਰਮਾ ਜਿਲ੍ਹਾ ਸਿਹਤ ਅਫਸਰ, ਡਾ. ਸੈਲਾ ਕਨਵਰ ਜਿਲ੍ਹਾ ਡੈਂਟਲ ਸਿਹਤ ਅਫਸਰ, ਡਾ. ਪ੍ਰਿਯੰਕਾ ਮਾਸ ਮੀਡਿਆ ਅਫਸਰ, ਰੇਖਾ ਮਨੀ ਸਰਮਾ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਰਮੇਸ ਐਡਵੋਕੇਟ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ।

Advertisements

ਇਸ ਮੌਕੇ ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸਰਕਾਰ ਦੇ ਥੀਮ ਬੇਟੀ ਬਚਾਓ-ਬੇਟੀ ਪੜਾਓ ਅਧੀਨ ਇੱਕ ਵਿਸੇਸ ਸਮਾਰੋਹ ਆਯੋਜਿਤ ਕੀਤਾ ਗਿਆ ਹੈ। ਜਿਸ ਵਿੱਚ ਬੱਚੀਆਂ ਦੇ ਹੋਂਸਲੇ ਵਧਾਉਂਣ ਦੇ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ ਅਤੇ ਨਵ ਜਨਮੀਆਂ ਧੀਆਂ ਨੂੰ ਵੀ ਵਿਸੇਸ ਤੋਰ ਤੇ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਅੰਦਰ ਸੋਸਾਇਟੀ ਨੂੰ ਅੱਗੇ ਲੈ ਕੇ ਜਾਣ ਵਿੱਚ ਧੀਆਂ ਦਾ ਮਹਿਲਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ। ਸਾਡੇ ਗੁਰੂ ਸਾਹਿਬਾਨਾਂ ਨੇ ਵੀ ਮਹਿਲਾਵਾਂ ਨੂੰ ਬਹੁਤ ਉੱਚਾ ਦਰਜਾ ਦਿੱਤਾ ਹੈ। ਇਸ ਤੋਂ ਇਲਾਵਾ ਸਾਡੇ ਸੰਵਿਧਾਨ ਅੰਦਰ ਵੀ ਮਹਿਲਾਵਾਂ ਦੇ ਅਧਿਕਾਰਾਂ ਦੀ ਸੁਰੱਖਿਆ ਦੇ ਲਈ ਵਿਸੇਸ ਅਧਿਕਾਰ ਦਿੱਤੇ ਗਏ ਹਨ। ਅੱਜ ਸਾਡੀਆਂ ਬੇਟੀਆਂ ਦੇਸ ਦੇ ਹਰੇਕ ਖੇਤਰ ਅੰਦਰ ਪੁਰਸਾਂ ਦੇ ਬਰਾਬਰ ਦਾ ਸਹਿਯੋਗ ਦੇ ਰਹੀਆਂ ਹਨ। ਚਾਹੇ ਉਹ ਰਾਜਨੀਤਿਕ, ਇੰਡਸਟਰੀਜ ਹੋਵੇ ਜਾਂ ਅੰਤਰਿਕਸ ਵਿੱਚ ਜਾਣ ਦਾ ਖੇਤਰ ਹੋਵੇ ਮਹਿਲਾਵਾਂ ਵੀ ਅੱਗੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਜੋ ਕਿ ਇੱਕ ਹਜਾਰ ਲੜਕਿਆਂ ਦੇ ਮੁਕਾਬਲੇ 914 ਲੜਕੀਆਂ ਹਨ ਅਤੇ ਪੂਰੇ ਪੰਜਾਬ ਚੋਂ ਪਹਿਲੇ ਨੰਬਰ ਤੇ ਹੈ ਇਸ ਦੇ ਲਈ ਉਹ ਜਿਲ੍ਹਾ ਪਠਾਨਕੋਟ ਦੇ ਮੈਡੀਕਲ ਸਟਾਫ ਨੂੰ ਸੁਭਕਾਮਨਾਵਾਂ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਹੋਣ ਜਾਂ ਸਰਕਾਰੀ ਹਸਪਤਾਲ ਹੋਵੇ ਇੱਥੇ ਫ੍ਰੀ ਵਿੱਚ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਠਾਨਕੋਟ ਹਸਪਤਾਲ ਨੂੰ ਪੂਰੇ ਪੰਜਾਬ ਅੰਦਰ ਵਿਸੇਸ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ ਕਿਉਕਿ ਪਠਾਨਕੋਟ ਹਸਪਤਾਲ ਜਿਲ੍ਹਾ ਪਠਾਨਕੋਟ ਦੇ ਨਾਲ ਨਾਲ ਜੰਮੂ ਕਸਮੀਰ ਅਤੇ ਹਿਮਾਚਲ ਦੇ ਬਹੁਤ ਸਾਰੇ ਖੇਤਰਾਂ ਨੂੰ ਵੀ ਸਿਹਤ ਸੇਵਾਵਾਂ ਉਪਲੱਬਦ ਕਰਵਾ ਰਿਹਾ ਹੈ।  

LEAVE A REPLY

Please enter your comment!
Please enter your name here