
ਪਠਾਨਕੋਟ (ਦ ਸਟੈਲਰ ਨਿਊਜ਼)। ਸਰਕਾਰੀ ਪ੍ਰਾਇਮਰੀ ਸਕੂਲ ਕਟਾਰੂਚੱਕ, ਬਲਾਕ ਪਠਾਨਕੋਟ-1, ਜ਼ਿਲ੍ਹਾ ਪਠਾਨਕੋਟ ਵਿਖੇ ਸਕੂਲ ਆਫ਼ ਹੈਪੀਨੈੱਸ ਅਧੀਨ ਬਿਲਡਿੰਗ ਨਿਰਮਾਣ ਦਾ ਕਾਰਜ ਅਰੰਭ ਕਰਨ ਹਿੱਤ ਵਿਸੇਸ ਸਮਾਰੋਹ ਕਰਵਾਇਆ ਗਿਆ। ਇਸ ਮੋਕੇ ਤੇ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਸਕੂਲ ਕਮੇਟੀ ਅਤੇ ਸਿੱਖਿਆ ਵਿਭਾਗ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਮੁੱਖ ਮਹਿਮਾਨ ਜੀ ਦਾ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ ਅੱਜ ਦੇ ਸਮਾਰੋਹ ਦੋਰਾਨ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਜੀ ਵੱਲੋਂ ਸਕੂਲ ਆਫ ਹੈਪੀਨੈਸ ਅਧੀਨ 1 ਕਰੋੜ 5 ਲੱਖ ਰਾਸੀ ਦੀ ਲਾਗਤ ਨਾਲ ਬਣਾਈ ਜਾ ਰਹੀ ਇਮਾਰਤ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ, ਬੀਪੀਈਓ ਪੰਕਜ ਅਰੋੜਾ, ਹੈੱਡ ਟੀਚਰ ਕੁਲਵੰਤ ਕੌਰ, ਉਰਮਿਲਾ ਦੇਵੀ ਸਰਪੰਚ ਕਟਾਰੂਚੱਕ, ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਵਿਜੈ ਕੁਮਾਰ ਕਟਾਰੂਚੱਕ ਅਤੇ ਪਾਰਟੀ ਦੇ ਹੋਰ ਆਹੁਦੇਦਾਰ ਵੀ ਹਾਜਰ ਸਨ।

ਇਸ ਮੌਕੇ ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੇ ਲਈ ਬਹੁਤ ਹੀ ਵੱਡਾ ਦਿਨ ਹੈ ਕਿਉਕਿ ਉਨ੍ਹਾਂ ਕਦੇ ਨਹੀਂ ਸੀ ਸੋਚਿਆ ਕਿ ਉਸ ਸਕੂਲ ਅੰਦਰ ਉਨ੍ਹਾਂ ਨੂੰ ਅਜਿਹੇ ਸਮਾਰੋਹ ਵਿੱਚ ਕੈਬਨਿਟ ਮੰਤਰੀ ਬਣ ਕੇ ਪਹੁੰਚਣ ਦਾ ਮੋਕਾ ਮਿਲੇਗਾ ਜਿੱਥੇ ਉਨ੍ਹਾਂ ਅਪਣੀ ਮੁੱਢਲੀ ਸਿੱਖਿਆ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਅੰਦਰ ਪੂਰੇ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਉੱਚ ਕਵਾਲਿਟੀ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਿਸ ਦਾ ਲਾਭ ਆਉਂਣ ਵਾਲੀਆਂ ਪੀੜੀਆਂ ਤੱਕ ਮਿਲਦਾ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਅੰਦਰ ਨਵੇਂ ਬਦਲਾਅ ਲਿਆਉਂਣ ਦੇ ਉਦੇਸ ਨਾਲ ਅੱਜ ਜਿਲ੍ਹਾ ਪਠਾਨਕੋਟ ਦੇ ਐਲੀਮੈਂਟਰੀ ਸਿੱਖਿਆ ਅੰਦਰ ਪਿੰਡ ਘਰੋਟਾ, ਡੇਰਾ ਬਾਬਾ ਬਸੰਤ ਪੂਰੀ, ਕਿੱਲਪੁਰ ਅਤੇ ਕਟਾਰੂਚੱਕ ਵਿਖੇ ਚਾਰ ਸਕੂਲਾਂ ਨੂੰ ਸਕੂਲ ਆਫ ਹੈਪੀਨੈਸ ਅਧੀਨ ਕਾਇਆ ਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 40 ਲੱਖ 40 ਹਜਾਰ ਇਸ ਸਕੂਲ ਨੂੰ ਮਿਲ ਗਿਆ ਹੈ ਅਤੇ ਇੱਕ ਕਰੋੜ ਹੋਰ ਇਸ ਸਕੂਲ ਨੂੰ ਆਵੇਗਾ।
ਇਸੇ ਹੀ ਤਰ੍ਹਾਂ ਉਪਰੋਕਤ ਸਕੂਲਾਂ ਨੂੰ ਵੀ ਵੱਡੀਆਂ ਰਕਮਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸੇ ਹੀ ਤਰ੍ਹਾਂ ਉਨ੍ਹਾਂ ਵੱਲੋਂ ਪਿਛਲੇ ਦਿਨਾਂ ਦੋਰਾਨ ਨਰੋਟ ਜੈਮਲ ਸਿੰਘ ਸਕੂਲ ਨੂੰ 61 ਲੱਖ ਰੁਪਏ ਦੀ ਰਾਸੀ ਦਿੱਤੀ ਹੈ ਅਤੇ ਆਉਂਣ ਵਾਲੇ ਦਿਨ੍ਹਾਂ ਵਿੱਚ ਡੇਢ ਕਰੋੜ ਰੁਪਏ ਹੋਰ ਵੀ ਦਿੱਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਉਹ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾ ਸਿੱਖਿਆ ਦੇ ਖੇਤਰ ਅੰਦਰ ਦਿੱਤੀਆਂ ਜਾ ਰਹੀਆਂ ਹਨ ਅਤੇ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜਿਸ ਸਕੂਲ ਦਾ ਉਨ੍ਹਾਂ ਵੱਲੋਂ ਨਿਰਮਾਣ ਕਾਰਜ ਸੁਰੂ ਕਰਵਾਇਆ ਗਿਆ ਹੈ ਉਹ ਸਿੱਖਿਆ ਦੇ ਖੇਤਰ ਅੰਦਰ ਇੱਕ ਮਿਸਾਲ ਬਣਨ ਜਾ ਰਿਹਾ ਹੈ। ਉਨ੍ਹਾਂ ਸਿੱਖਿਆ ਅੰਦਰ ਕ੍ਰਾਂਤੀ ਲੈ ਕੇ ਆਉਂਣ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ।












