Wednesday, October 28, 2026
Home Latest ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਤੇ ਬੇਰੋਜਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ...

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਤੇ ਬੇਰੋਜਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਬੈਚ 9 ਦਸੰਬਰ ਨੂੰ ਸ਼ੁਰੂ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡੇਅਰੀ ਵਿਕਾਸ ਵਿਭਾਗ,ਪੰਜਾਬ ਵੱਲੋਂ ਜਿਲਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜਗਾਰ ਨੌਜਵਾਨਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 09 ਦਸੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ ਨਾਲ ਸਫਲਤਾ ਪੂਰਵਕ ਟ੍ਰਨਿੰਗ ਕਰਨ ਉਪਰੰਤ ਰੁਪਏ 3500/- ਵਜੀਫਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਰਿਆਮ ਸਿੰਘ ਜੀ ਨੇ ਦੱਸਿਆ ਕਿ ਜਿਲਾ ਗੁਰਦਾਸਪੁਰ ਨਾਲ ਸਬੰਧਿਤ ਲਾਭਪਾਤਰੀ ਦੀ ਚੋਣ ਮਿਤੀ 05/08/2024 ਤੱਕ ਸਵੇਰੇ 10:00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਕੀਤੀ ਜਾਵੇਗੀ।  

Advertisements

ਚਾਹਵਾਨ ਲੜਕੇ/ ਵਿਆਹੀਆਂ ਲੜਕੀਆਂ  ਜਿਸ ਦੀ ਉਮਰ 18 ਤੋਂ 50 ਸਾਲ ਹੋਵੇ ,ਪਿੰਡ ਦਾ ਵਸਨੀਕ ਹੋਵੇ, ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ ਫੋਟੋ, ਘੱਟੋ ਘੱਟ ਪੰਜਵੀਂ ਪਾਸ ਦਾ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ,ਆਧਾਰ ਕਾਰਡ ਨਾਲ ਲੈ ਕੇ ਦਫਤਰ ਵਿਖੇ ਹਾਜਰ ਹੋਣ।ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ,ਵੇਰਕਾ(ਅੰਮ੍ਰਿਤਸਰ) ਵਿਖੇ ਸਿਖਲਾਈ ਦਿੱਤੀ ਜਾਵੇਗੀ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀ ਨੂੰ 33% ਸਬਸਿਡੀ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ  ਮੋਬਾਈਲ ਨੰ: 80548-00880 , 75089-73471 ਅਤੇ 7888850893 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here