Friday, October 23, 2026
Home Chandigarh ‘ਆਪ’ ਦੇ 3 ਨਵੇਂ ਵਿਧਾਇਕਾਂ ਨੇ ਅਹੁਦੇ ਦੀ ਚੁੱਕੀ ਸਹੁੰ

‘ਆਪ’ ਦੇ 3 ਨਵੇਂ ਵਿਧਾਇਕਾਂ ਨੇ ਅਹੁਦੇ ਦੀ ਚੁੱਕੀ ਸਹੁੰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਆ ਨੇ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ ਹੈ। ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਕੁਮਾਰ ਨੇ ਹਲਕਾ ਚੱਬੇਵਾਲ ਦੇ ਵਿਧਾਇਕ ਵੱਜੋਂ, ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਤੇ ਗੁਰਦੀਪ ਰੰਧਾਵਾ ਨੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਵਜੋਂ ਸਹੁੰ ਚੁੱਕੀ ਹੈ।

Advertisements

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਸਨ। ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ 4 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਣਗੇ।

LEAVE A REPLY

Please enter your comment!
Please enter your name here