
ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼) ਰਿਪੋਰਟ- ਭੁਪੇਸ਼ ਪ੍ਰਜਾਪਤਿ। ਸਵੱਛ ਭਾਰਤ ਮਿਸ਼ਨ ਤਹਿਤ ਹੁਣ ਤੱਕ 1284 ਪਿੰਡਾਂ ਨੂੰ ਸ਼ੋਚ ਮੁਕਤ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਪਿੰਡਾਂ ਨੂੰ 15 ਮਾਰਚ 2018 ਤੱਕ ਸ਼ੋਚ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਜਿਹਨਾਂ ਪਿੰਡਾਂ ਵਿੱਚ ਪਖਾਨੇ ਬਣਾਉਣ ਦਾ ਕੰਮ ਸਬੰਧਤ ਲਾਭਪਾਤਰੀ ਪਰਿਵਾਰਾਂ ਵਲੋਂ ਨਹੀਂ ਕੀਤਾ ਗਿਆ ਹੈ, ਉਹ ਤੈਅ ਸਮੇਂ ਅਨੁਸਾਰ 15 ਮਾਰਚ ਤੱਕ ਪਖਾਨੇ ਬਣਾਉਣ ਦਾ ਕੰਮ ਪੂਰਾ ਕਰ ਲੈਣ।

-15 ਮਾਰਚ ਤੱਕ ਪਖਾਨੇ ਬਣਾਉਣ ਦਾ ਕੰਮ ਕੀਤਾ ਜਾਵੇ ਮੁਕੰਮਲ – ਡੀ.ਸੀ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਦੇ ਪਿੰਡਾਂ ਨੂੰ ਸ਼ੋਚ ਮੁਕਤ ਤਾਂ ਹੀ ਬਣਾਇਆ ਜਾ ਸਕਦਾ ਹੈ, ਜੇਕਰ ਹਰ ਪਿੰਡ ਵਾਸੀ ਆਪਣੇ ਘਰ ਵਿੱਚ ਪਖਾਨਾ ਬਣਾ ਕੇ ਇਸ ਦੀ ਵਰਤੋਂ ਕਰੇ। ਉਹਨਾਂ ਕਿਹਾ ਕਿ ਹੁਣ ਪਿੰਡ ਵਾਸੀਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਸਹਿਯੋਗ ਕਰਨ। ਉਹਨਾਂ ਕਿਹਾ ਕਿ ਖੁੱਲੇ ਵਿੱਚ ਸ਼ੋਚ ਕਰਨ ਦੇ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਕਈ ਤਰ•ਾਂ ਦੀਆਂ ਬੀਮਾਰੀਆਂ ਵੀ ਲੱਗ ਜਾਂਦੀਆਂ ਹਨ। Àਹਨਾਂ ਕਿਹਾ ਕਿ ਜਿਹਨਾਂ ਪਿੰਡਾਂ ਵਿੱਚ ਪ੍ਰਵਾਸੀ ਮਜ਼ਦੂਰ ਆ ਕੇ ਰਹਿੰਦੇ ਹਨ ਅਤੇ ਉਹਨਾਂ ਕੋਲ ਪਖਾਨੇ ਬਣਾਉਣ ਲਈ ਜਗਾ ਉਪਲਬੱਧ ਨਹੀਂ ਹੈ, ਤਾਂ ਇਸ ਸਥਿਤੀ ਵਿੱਚ ਪੰਚਾਇਤ ਵਲੋਂ ਪਖਾਨੇ ਬਣਾਉਣ ਲਈ ਦਿੱਤੀ ਜਗਾ ‘ਤੇ ਸਯੁੰਕਤ ਤੌਰ ‘ਤੇ ਪਖਾਨੇ ਵੀ ਬਣਾਏ ਜਾ ਰਹੇ ਹਨ।
ਵਿਪੁਲ ਉਜਵਲ ਨੇ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਸਫ਼ਾਈ ਵਿਵਸਥਾ ਦਾ ਵਿਸ਼ੇਸ਼ ਤੌਰ ‘ਤੇ ਧਿਆਨ ਰੱਖਣ ਅਤੇ ਪਰਿਵਾਰਕ ਮੈਂਬਰਾਂ ਨੂੰ ਖੁੱਲੇ ਵਿੱਚ ਸ਼ੋਚ ਨਾ ਕਰਨ ਸਬੰਧੀ ਜਾਗਰੂਕ ਵੀ ਕਰਨ।
ਉਪ ਮੰਡਲ ਇੰਜੀਨੀਅਰ ਨਵਨੀਤ ਕੁਮਾਰ ਜਿੰਦਲ ਨੇ ਦੱਸਿਆ ਕਿ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਮਿਥੇ ਸਮੇਂ ਤੱਕ ਸ਼ੋਚ ਮੁਕਤ ਕਰਨ ਲਈ ਪਿੰਡਾਂ ਵਿੱਚ ਟਰੇਨਿੰਗ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਕੈਂਪਾਂ ਦੌਰਾਨ ਪਿੰਡ ਪੰਚਾਇਤਾਂ ਅਤੇ ਲਾਭਪਾਤਰੀਆਂ ਨੂੰ ਪਖਾਨੇ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਜ਼ਿਲੇ ਦੇ ਸਾਰੇ ਪਿੰਡਾਂ ਨੂੰ ਸ਼ੋਚ ਮੁਕਤ ਕੀਤਾ ਜਾ ਸਕੇ।












