
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਸ਼੍ਰੀ ਹਰਮੰਦਿਰ ਸਾਹਿਬ ਦੇ ਗੇਟ ਤੇ ਸੇਵਾਦਾਰ ਬਣਕੇ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੂਬੇ ਦੇ ਸਾਬਕਾ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਕੀਤਾ ਗਿਆ। ਪਰ ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ।

ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਹੋਏ ਸਨ। ਪੁਲਿਸ ਨੇ ਹਮਲਾ ਕਰਨੇ ਵਾਲੇ ਹਮਲਾਵਰ ਨੂੰ ਮੌਕੇ ਤੋ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦਾ ਪੂਰਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ।












