Monday, October 26, 2026
Home Latest 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ ਸ਼ੁਰੂਆਤ 7 ਦਸੰਬਰ ਤੋਂ ਸ਼ੁਰੂ ਹੋਵੇਗੀ: ਡਿਪਟੀ ਕਮਿਸ਼ਨਰ

100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ ਸ਼ੁਰੂਆਤ 7 ਦਸੰਬਰ ਤੋਂ ਸ਼ੁਰੂ ਹੋਵੇਗੀ: ਡਿਪਟੀ ਕਮਿਸ਼ਨਰ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਵਲੋ ਸ਼ੁਰੂ ਹੋਣ ਜਾ ਰਹੀ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਲਈ ਅੱਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਟੀਬੀ ਫਰਮ ਦੀ ਮੀਟਿੰਗ ਕੀਤੀ ਗਈ ਇਸ ਮੀਟਿੰਗ ਸਬੰਧੀ ਡਾ. ਲਹਿੰਬਰ ਰਾਮ, ਸਿਵਲ ਸਰਜਨ, ਫਾਜਿਲਕਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਵੱਲੋਂ 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ 07-12-2024 ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ ਇਸ ਕੰਪੇਨ ਦੌਰਾਨ ਟੀਬੀ ਦੀ ਮੁਫਤ ਜਾਂਚ ਅਤੇ ਇਲਾਜ ਮੁਹੱਇਆ ਕਰਵਾਇਆ ਜਾਵੇਗਾ।

Advertisements

ਇਸ ਸਬੰਧੀ ਵਿਸ਼ੇਸ਼ ਘਰ ਘਰ ਜਾਣ ਵਾਲੀ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ ਜੋ ਘਰ ਘਰ ਜਾਂ ਕੇ ਟੀਬੀ ਦੇ ਲੱਛਣਾਂ ਬਾਰੇ ਜਾਂਚ ਕਰਨਗੀਆਂ ਅਤੇ ਮੁਫਤ ਟੈੱਸਟ ਦੀ ਸੁਵਿਧਾਂ ਮੁਹੱਇਆਂ ਕਰਵਾਉਣ ਗੀਆਂ ਅਤੇ ਜੇਕਰ ਕੋਈ ਮਰੀਜ ਟੈਸਟ ਰਿਪੋਰਟ ਦੋਰਾਨ ਟੀਬੀ ਪੋਜਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੁਫਤ ਇਲਾਜ ਦਿੱਤਾ ਜਾਵੇਗਾ।ਇਸ ਸਬੰਧੀ ਜਿਲ੍ਹਾਂ ਟੀਬੀ ਅਫਸਰ, ਡਾ. ਨੀਲੂ ਚੁੱਘ ਨੇ ਦੱਸਿਆ ਕਿ ਇਸ ਕੰਪੇਨ ਦੌਰਾਨ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਟੀਬੀ ਰੋਗ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਉਹਨਾਂ ਕਿਹਾ ਕਿ 02 ਹਫਤੇ ਤੋਂ ਜਿਆਦਾ ਖਾਂਸੀ, ਭੁੱਖ ਨਾ ਲੱਗਣਾ, ਭਾਰ ਘੱਟ ਜਾਣਾ, ਬਲਗਮ ਵਿੱਚ ਖੂਨ ਦਾ ਆਉਣਾ ਅਜਿਹੇ ਲੱਛਣ ਆਉਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਮੁਫਤ ਜਾਂਚ ਕਰਵਾਈ ਜਾਵੇ ਅਤੇ ਸਮੂਹ ਜਿਲ੍ਹਾ ਫਾਜਿਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੰਪੇਨ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ।

ਇਸ ਸਮੇਂ ਡਾ.ਕਵਿਤਾ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫਸਰ, ਐੱਸ ਐਮ ਓ ਫਾਜ਼ਿਲਕਾ ਡਾਕਟਰ ਡਾ ਏਰੀਕ  ਸਹਾਇਕ ਸਿਵਲ ਸਰਜਨ, ਡਾ. ਰਿੰਕੂ ਚਾਵਲਾ , ਜਿਲ੍ਹਾ ਟੀਕਾਕਰਨ ਅਫਸਰ, ਰਾਜੇਸ਼ ਕੁਮਾਰ, ਜਿਲ੍ਹਾ ਪ੍ਰੋਗਰਾਮ ਮੈਨੇਜਰ (ਐਨ.ਐਚ.ਐਮ), ਦਿਵੇਸ਼, ਬੀ.ਈ.ਈ, ਵਿੱਕੀ (ਐਮ.ਪੀ.ਐਚ.ਡਬਲਯੂ), ਸ਼ਵੇਤਾ ਕੰਪਿਉਟਰ ਅਸਿਸਟੈਂਟ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here