
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬੁੱਧਵਾਰ ਨੂੰ ਹੋਏ ਜਾਨਲੇਵਾ ਹਮਲੇ ਨੂੰ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਨੇ ਬੇਹੱਦ ਚਿੰਤਾਜਨਕ, ਗੰਭੀਰ ਅਤੇ ਨਿੰਦਣਯੋਗ ਦੱਸਿਆ ਹੈ। ਬੁੱਧਵਾਰ ਨੂੰ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾ ਬੁਲਾਰੇ ਓਮਕਾਰ ਕਾਲੀਆ ਨੇ ਇਸ ਹਮਲੇ ਨੂੰ ਪੰਜਾਬ ਵਿੱਚ ਖਾਲਿਸਤਾਨੀਆਂ ਦੀਆਂ ਵਧਦੀਆਂ ਸਰਗਰਮੀਆਂ ਅਤੇ ਪੰਜਾਬ ਸਰਕਾਰ ਦੀ ਨਾਕਾਮੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੱਪ ਨੂੰ ਜਿੰਨਾ ਮਰਜੀ ਦੁੱਧ ਪਿਲਾਉ, ਉਹ ਢੰਗ ਮਾਰਨ ਤੋਂ ਨਹੀਂ ਹਟਦਾ।ਕਾਲੀਆ ਨੇ ਕਿਹਾ ਕਿ ਜਦੋਂ ਤੱਕ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਪੰਜਾਬ ਦੀ ਖੁਸ਼ਹਾਲੀ ਅਤੇ ਸ਼ਾਂਤੀ ਦੇ ਦੁਸ਼ਮਣ ਖਾਲਿਸਤਾਨੀਆਂ ਦੀ ਮਦਦ ਕਰਨਾ ਬੰਦ ਨਹੀਂ ਕਰਦੀਆਂ, ਉਦੋਂ ਤੱਕ ਇਹ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੋ ਲੋਕ ਪੰਜਾਬ ਵਿੱਚ ਆਏ ਦਿਨ ਹਿੰਦੂ ਨੇਤਾਵਾਂ ਤੇ ਹਮਲਾ ਕਰਨ ਵਾਲੇ ਖਾਲਿਸਤਾਨੀਆਂ ਨੂੰ ਬਹਾਦਰ ਯੋਧਾ ਕਹਿੰਦੇ ਸਨ, ਕਿ ਉਹ ਹੁਣ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਨੂੰ ਵੀ ਬਹਾਦਰ ਯੋਧਾ ਕਹਿਣਗੇ।

ਕਾਲੀਆਂ ਨੇ ਕਿਹਾ ਕਿ ਇਹ ਘਟਨਾ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਆਇਨ ਹੈ।ਜੇਕਰ ਜ਼ੈੱਡ ਪਲੱਸ ਸੁਰੱਖਿਆ ਵਾਲੇ ਇੱਕ ਸਾਬਕਾ ਉਪ ਮੁੱਖ ਮੰਤਰੀ ਤੇ ਅਜਿਹਾ ਹਮਲਾ ਹੋ ਸਕਦਾ ਹੈ ਤਾਂ ਇਹ ਸਮਝਿਆ ਜਾ ਸਕਦਾ ਹੈ ਕਿ ਪੰਜਾਬ ਦੀ ਆਮ ਜਨਤਾ ਦੀ ਸੁਰੱਖਿਆ ਦੀ ਕੀ ਹਾਲਤ ਹੋਵੇਗੀ? ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਅਮਨ-ਕਾਨੂੰਨ ਦਾ ਜਨਾਜਾ ਕੱਢ ਦਿੱਤਾ ਹੈ।ਮੁੱਖ ਮੰਤਰੀ ਮਾਨ ਨੂੰ ਸਾਹਮਣੇ ਆ ਕੇ ਘਟਨਾ ਦਾ ਸ਼ਪਸ਼ਟੀਕਰਨ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਕਿਉਂਕਿ ਇਸ ਸਰਕਾਰ ਨੇ ਲੋਕਾਂ ਨੂੰ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਹੈ,ਜੋ ਆਪਣੀ ਮਰਜ਼ੀ ਨਾਲ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਖਾਸਕਰ ਪੁਲਿਸ ਦੀ ਪੂਰੀ ਤਰ੍ਹਾਂ ਨਾਕਾਮੀ ਹੈ। ਕਾਲੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।











